ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਇਸ ਸੂਬੇ ਨੇ ਕੀਤਾ ਐਲਾਨ, ਬਗੈਰ ਪੇਪਰ ਦਿੱਤੇ ਪਾਸ ਹੋਣਗੇ ਵਿਦਿਆਰਥੀ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਵਿੱਚ ਇੱਕ ਵਾਰ ਮੁੜ ਤੋਂ ਕੋਰੋਨਾ ਵਾਇਰਸ ਦਾ ਪ੍ਰਸਾਰ ਵੱਧਣਾ ਚਿੰਤਾ ਦਾ ਵਿਸ਼ਾ ਬਣਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਕੁੱਲ 48 ਹਜ਼ਾਰ 285 ਕੇਸ ਸਾਹਮਣੇ ਆਏ ਹਨ। ਹਾਲਾਂਕਿ ਰਾਹਤ ਦੀ ਗੱਲ ਰਹੀ ਕਿ 52 ਹਜ਼ਾਰ 704 ਮਰੀਜ਼ ਠੀਕ ਵੀ ਹੋਏ ਹਨ।

ਇਸ ਤੋਂ ਇਲਾਵਾ 550 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ਵਿੱਚ ਕੁੱਲ 86.82 ਲੱਖ ਕੇਸ ਆ ਚੁੱਕੇ ਹਨ। ਇਹਨਾਂ ‘ਚੋਂ 80.64 ਲੱਖ ਮਰੀਜ਼ ਠੀਕ ਹੋ ਗਏ ਹਨ ਅਤੇ 1.28 ਲੱਖ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਦਕਿ 4.89 ਲੱਖ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ।

ਵੱਧਦੇ ਪ੍ਰਸਾਰ ਨੂੰ ਦੇਖਦੇ ਹੋਏ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੱਡਾ ਫੈਸਲਾ ਲਿਆ। ਪੱਛਮ ਬੰਗਾਲ ਵਿੱਚ 2021 ‘ਚ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਬਿਨ੍ਹਾ ਪੇਪਰ ਦਿੱਤੇ ਪਾਸ ਕੀਤੇ ਜਾਣਗੇ। ਦੂਜੇ ਪਾਸੇ ਦਿੱਲੀ ਹਾਈਕੋਰਟ ਨੇ ਲੋਕਾਂ ਦੀ ਭੀੜ ਅਤੇ ਟਰਾਂਸਪੋਰਟ ਨਾਲ ਜੁੜੀਆਂ ਪਾਬੰਦੀਆਂ ‘ਚ ਢਿੱਲ ਦੇਣ ਦੇ ਫੈਸਲੇ ‘ਤੇ ਕੇਜਰੀਵਾਲ ਸਰਕਾਰ ਨੂੰ ਫਟਕਾਰ ਲਾਈ। ਹਿਮਾਚਲ ਪ੍ਰਦੇਸ਼ ਹਾਈਕੋਰਟ ਨੇ ਵੀ ਸੂਬਾ ਸਰਕਾਰ ਤੋਂ ਪੁੱਛਿਆ ਹੈ ਕਿ ਸੂਬੇ ਅੰਦਰ ਕੋਰੋਨਾ ਦੀ ਰੋਕਥਾਮ ਲਈ ਕੀ ਕੀ ਨਿਯਮ ਬਣਾਏ ਹਨ।

Share this Article
Leave a comment