ਮੁਲਾਜ਼ਮਾਂ ਦੀ ਬਜਾਏ ਕਈ ਕਈ ਭਤੇ ਲੈ ਰਹੇ ਸਾਬਕਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀਆਂ ਪੈਨਸ਼ਨਾਂ ਬੰਦ ਕਰੋ : ਆਪ

TeamGlobalPunjab
2 Min Read

ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਜਿਥੇ ਮੌਤਾਂ ਹੋ ਰਹੀਆਂ ਹਨ ਉਥੇ ਹੀ ਆਰਥਿਕ ਸੰਕਟ ਵੀ ਪੈਦਾ ਹੋ ਰਿਹਾ ਹੈ । ਇਸੇ ਦੌਰਾਨ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਾਜਮਾਂ ਨੂੰ ਆਪਣੀਆਂ ਤਨਖਾਹਾਂ ਘਟਾਉਣ ਦੀ ਅਪੀਲ ਕੀਤੀ ਗਈ ਸੀ । ਇਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ । ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਕੁਝ ਹੋਰ ਵਿਧਾਇਕਾਂ ਨੇ ਇਸ ਸੁਝਾਅ ਨੂੰ ਖ਼ਾਰਜ ਕਰ ਦਿੱਤਾ ਹੈ। ਆਪ ਵਿਧਾਇਕਾਂ ਨੇ ਸਲਾਹ ਦਿੱਤੀ ਕਿ ਇਸ ਦੀ ਬਜਾਏ ਜਿਹੜੇ ਸਾਬਕਾ ਵਿਧਾਇਕ ਜਾਂ ਸੰਸਦ ਮੈਂਬਰ ਇਕ ਤੋੋਂ ਵਧੇਰੇ ਪੈਨਸ਼ਨਾਂ ਲੈ ਰਹੇ ਹਨ ਉਨ੍ਹਾਂ ਦੀ ਸਿਰਫ ਇਕ ਪੈੈਨਸ਼ਨ ਹੀ ਜਾਰੀ ਰੱਖੀ ਜਾਵੇ ।

ਵਿਧਾਇਕਾਂ ਨੇ ਕਿਹਾ ਕਿ ਜਿੱਥੇ ਵਿਧਵਾਵਾਂ, ਬਜ਼ੁਰਗ ਅਤੇ ਅਪੰਗ ਪ੍ਰਤੀ ਮਹੀਨਾ 750 ਰੁਪਏ ਪੈਨਸ਼ਨ ਲਈ ਕਈ-ਕਈ ਮਹੀਨੇ ਤਰਸਦੇ ਹੋਣ, ਜਿੱਥੇ ਟੈਟ, ਨੈੱਟ, ਪੀਐਚਡੀ, ਐਮ.ਬੀ.ਬੀ.ਐਸ ਅਤੇ ਇੰਜੀਨੀਅਰਿੰਗ ਵਰਗੀਆਂ ਉੱਚੀਆਂ ਤੇ ਔਖੀਆਂ ਪੜਾਈਆਂ ਕਰ ਕੇ ਲੱਖਾਂ ਨੌਜਵਾਨਾਂ ਨੂੰ ਗੁਜ਼ਾਰੇ ਜੋਗੀ ਤਨਖ਼ਾਹ ਵੀ ਨਾ ਮਿਲਦੀ ਹੋਵੇ, ਉੱਥੇ ਸਾਬਕਾ ਵਿਧਾਇਕ ਜਾਂ ਸੰਸਦ ਵਜੋਂ ਪ੍ਰਤੀ ਮਹੀਨਾ ਕਈ-ਕਈ ਲੱਖ ਰੁਪਏ ਪੈਨਸ਼ਨਾਂ ਕਿਸੇ ਵੀ ਲਿਹਾਜ਼ ਨਾਲ ਸਹੀ ਨਹੀਂ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ‘ਤੇ ਆਰਥਿਕ ਮੰਦੀ ਦਾ ਖ਼ਤਰਾ ਮੰਡਰਾ ਰਿਹਾ ਹੈ। ਅਜਿਹੇ ਹਲਾਤਾਂ ‘ਚ ਸਰਕਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਬੇਲੋੜੇ ਅਤੇ ਤਰਕਹੀਣ ਖ਼ਰਚਿਆਂ ਨੂੰ ਬੰਦ ਕਰਨ। ਇਸ ਦੀ ਸ਼ੁਰੂਆਤ ਸਿਆਸੀ ਲੋਕਾਂ ਨੂੰ ਖ਼ੁਦ ਆਪਣੇ ਤੋਂ ਕਰਨੀ ਬਣਦੀ ਹੈ। ‘

ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਡੀ  ਗਿਣਤੀ ਵਿਚ ਮੁਲਾਜ਼ਮ ਵਰਗ ਪਹਿਲਾਂ ਹੀ ਘਟ ਤਨਖਾਹਾਂ ਤੇ ਮੁਸ਼ਕਲ ਨਾਲ ਗੁਜ਼ਾਰਾ ਕਰਨ ਲਈ ਮਜਬੂਰ ਹਨ। ਉਨ੍ਹਾਂ ਦੀ ਥਾਂ ਕਈ ਮੌਜੂਦਾ/ਸਾਬਕਾ ਮੰਤਰੀ, ਸੰਸਦ ਅਤੇ ਵਿਧਾਇਕ ਤਿੰਨ ਤੋਂ ਸੱਤ ਪੈਨਸ਼ਨਾਂ ਭੱਤਿਆਂ ਸਮੇਤ ਲੈ ਕੇ ਸਰਕਾਰੀ ਖ਼ਜ਼ਾਨੇ ‘ਤੇ ਬੇਲੋੜਾ ਬੋਝ ਬਣੇ ਹੋਏ ਹਨ।

Share this Article
Leave a comment