CM ਖੱਟੜ ਨੇ ਕੀਤਾ ਵੱਡਾ ਐਲਾਨ, ਮਹਿਲਾ ਹਾਕੀ ਖਿਡਾਰੀਆਂ ਨੂੰ ਦੇਣਗੇ 50-50 ਲੱਖ ਰੁਪਏ ਦਾ ਇਨਾਮ

TeamGlobalPunjab
1 Min Read

ਹਰਿਆਣਾ: ਭਾਰਤੀ ਮਹਿਲਾ ਹਾਕੀ ਟੀਮ ਸ਼ੁੱਕਰਵਾਰ ਨੂੰ  ਟੋਕੀਓ ਓਲੰਪਿਕ ‘ਚ ਗ੍ਰੇਟ ਬ੍ਰਿਟੇਨ ਤੋਂ ਹਾਰ ਕੇ  ਕਾਂਸੀ ਤਮਗਾ ਜਿੱਤਣ ਤੋਂ ਖੁੰਝ ਗਈ। ਇਸ ਮੁਕਾਬਲੇ ‘ਚ ਭਾਰਤ ਨੂੰ ਗ੍ਰੇਟ ਬ੍ਰਿਟੇਨ ਖ਼ਿਲਾਫ਼ 3-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੁੱਕਰਵਾਰ ਨੂੰ ਟੋਕੀਓ ਓਲੰਪਿਕ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੇ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਰਾਜ ਦੇ ਨੌਂ ਖਿਡਾਰੀਆਂ ਨੂੰ 50-50 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ।

- Advertisement -

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਰਾਣੀ ਝਾਂਸੀ ਵਾਂਗ ਅੰਤ ਤਕ ਲੜਾਈ ਲੜੀ। ਹਾਲਾਂਕਿ, ਉਸਨੇ ਵਧੀਆ ਖੇਡਿਆ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਖਿਡਾਰੀਆਂ ਨੂੰ 50 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਟੀਮ ਵਿੱਚ ਸ਼ਾਮਲ ਹਰਿਆਣਾ ਦੇ ਦੋਵਾਂ ਖਿਡਾਰੀਆਂ ਨੂੰ ਸੀਨੀਅਰ ਕੋਚ (ਗਰੁੱਪ ਬੀ) ਦੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ, ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੇ ਪਲਾਟ ਦੋਵਾਂ ਨੂੰ ਰਿਆਇਤੀ ਦਰਾਂ ਤੇ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਇਹ ਐਲਾਨ ਹਰਿਆਣਾ ਕੈਬਨਿਟ ਮੀਟਿੰਗ ਤੋਂ ਬਾਅਦ ਕੀਤੇ।

Share this Article
Leave a comment