CM ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਣੇ ਟੇਕਿਆ ਮੱਥਾ, ਚਾਰੇ ਪਾਸੇ ਸਖ਼ਤ ਸੁਰੱਖਿਆ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਅੱਜ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਸੀਐਮ ਮਾਨ ਆਪਣੀ ਨਵਜੰਮੀ ਧੀ ਨੂੰ ਮੱਥਾ ਟਿਕਾਉਣ ਲਈ  ਪਹੁੰਚੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਸੀ। ਸੀਐਮ ਭਗਵੰਤ ਸਵੇਰੇ ਲਗਭਗ 10.50 ਵਜੇ ਸੀ.ਐਮ ਮਾਨ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਜਾਣਕਾਰੀ ਅਨੁਸਾਰ ਸੀਐਮ ਭਗਵੰਤ ਸਿੰਘ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਲਿਆ ਅਤੇ ਫਿਰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪੁੱਜੇ। ਇਹ ਪਹਿਲੀ ਵਾਰ ਹੈ ਜਦੋਂ ਸੀਐਮ ਮਾਨ ਆਪਣੀ ਨਵਜੰਮੀ ਧੀ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ।

CM ਮਾਨ ਨੇ ਕੀ ਕਿਹਾ?

ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ CM ਮਾਨ ਨੇ ਕਿਹਾ- ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਕੁੜੀ ਭੇਜੀ ਸੀ। ਅੱਜ ਪਹਿਲੀ ਵਾਰ ਮੈਂ ਬੱਚੀ ਨੂੰ ਘਰੋਂ ਬਾਹਰ  ਸਭ ਤੋਂ ਪਹਿਲਾਂ  ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਂ ਉਸ ਸੇਵਾ ਨੂੰ ਪੂਰਾ ਕਰਾਂ ਜੋ ਪ੍ਰਮਾਤਮਾ ਨੇ ਮੈਨੂੰ  ਬਖਸ਼ੀ ਹੈ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਪੰਜਾਬ ਦੇ ਕੁਝ ਰੰਗ ਨਜ਼ਰ ਆ ਰਹੇ ਹਨ, ਬਾਕੀ ਵੀ ਆਉਣ ਵਾਲੇ ਦਿਨਾਂ ‘ਚ ਨਜ਼ਰ ਆਉਣਗੇ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਮੇਰੀ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment