ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸ਼ਹੀਦ ਸਿਪਾਹੀ ਮਨਜੀਤ ਸਿੰਘ, ਜਿਸਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਉਨ੍ਹਾਂ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।
Chief Minister @CharanjitChanni announced ex-gratia grant of ₹50 lakh and a government job to one member of the bereaved family of Sepoy Manjit Singh, who laid down his life in the service of the nation in Naushera Sector (Jammu and Kashmir).
— CMO Punjab (@CMOPb) October 31, 2021
17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ।