ਮੁੱਖ ਮੰਤਰੀ ਨੇ ਪੈਰਾਂ ਅਥਲੀਟਾਂ ਤੋਂ ਮੰਗੀ ਮੁਆਫ਼ੀ, ਦਿੱਤਾ ਵੱਡਾ ਭਰੋਸਾ (VIDEO)

TeamGlobalPunjab
2 Min Read

ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਪੈਰਾਂ ਖਿਡਾਰੀਆਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਹਾਇਸ਼ ਦਾ ਘਿਰਾਓ ਕੀਤਾ ਗਿਆ । ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕਈ ਖਿਡਾਰੀਆਂ ਨੂੰ ਹਿਰਾਸਤ ‘ਚ ਲੈ ਲਿਆ। ਇਸ ਦੌਰਾਨ ਕੁਝ ਪੈਰਾਂ ਖਿਡਾਰੀਆਂ ਨੂੰ ਸੱਟਾਂ ਵੀ ਲੱਗੀਆਂ।

ਇਸ ਘਟਨਾ ਦੇ ਕੁਝ ਘੰਟਿਆਂ ਬਾਅਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੈਰਾ ਅਥਲੀਟਾਂ ਨਾਲ ਵੀਡੀਓ ਕਾਲ ਜ਼ਰੀਏ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਖਿਡਾਰੀਆਂ ਨੇ ਅੱਜ ਪੁਲਿਸ ਵੱਲੋਂ ਉਨ੍ਹਾਂ ਨਾਲ ਕੀਤੀ ਧੱਕੇਸ਼ਾਹੀ ਬਾਰੇ ਵੀ ਦੱਸਿਆ, ਇਸ ਤੋਂ ਬਾਅਦ ਮੁੱਖ ਮੰਤਰੀ ਨੇ ਪੁਲਿਸ ਦੇ ਰਵੱਈਏ ‘ਤੇ ਮੁਆਫੀ ਮੰਗੀ (ਵੀਡੀਓ ਹੇਠਾਂ ਵੇਖੋ)। ਨਾਲ ਹੀ ਉਨ੍ਹਾਂ ਨੇ ਪੈਰਾ ਖਿਡਾਰੀਆਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਕੈਪਟਨ ਨੇ ਕਿਹਾ ਕੇ ਉਨ੍ਹਾਂ ਨੇ ਖੇਡ ਵਿਭਾਗ ਨੂੰ ਕਿਹਾ ਹੈ ਕਿ ਉਹ ਪੈਰਾ-ਖਿਡਾਰੀਆਂ ਜਿਨ੍ਹਾਂ ਨੇ ਆਪਣੀਆਂ ਖੇਡਾਂ ਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਤੇ ਪੰਜਾਬ ਦਾ ਨਾਮ ਉੱਚਾ ਕੀਤਾ, ਇਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮੰਤਰੀ ਪ੍ਰੀਸ਼ਦ ਸਾਹਮਣੇ ਨੀਤੀ ਲਿਆਉਣ। ਅਸੀਂ ਆਪਣੇ ਖਿਡਾਰੀਆਂ ਦੀ ਤਰੱਕੀ ਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

(ਮੁੱਖ ਮੰਤਰੀ ਨੇ ਪੈਰਾ ਖਿਡਾਰੀਆਂ ਨਾਲ ਵੀਡੀਓ ਕਾਲ ਰਾਹੀਂ ਰਾਬਤਾ ਕੀਤਾ ਕਾਇਮ, ਮੰਗੀ ਮੁਆਫ਼ੀ)

- Advertisement -

ਦੱਸਣਯੋਗ ਹੈ ਕਿ ਮੈਡਲ ਜਿੱਤਣ ਵਾਲੇ ਪੈਰਾ ਖਿਡਾਰੀਆਂ ਨੂੰ ਸਰਕਾਰ ਵਲੋਂ ਵਾਅਦੇ ਦੇ ਬਾਵਜੂਦ ਕੋਈ ਵੀ ਸਹੂਲਤ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ, ਜਿਸ ਦੇ ਰੋਸ ਵਜੋਂ ਉਹ ਅੱਜ ਆਪਣੇ ਮੈਡਲ ਸਰਕਾਰ ਨੂੰ ਵਾਪਿਸ ਕਰਨ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਜਾਣਾ ਚਾਹੁੰਦੇ ਸਨ ਕਿ ਰਾਹ ਵਿੱਚ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।

Share this Article
Leave a comment