ਕਿਸਾਨ ਆਗੂਆਂ ਨਾਲ ਮੁੱਖ ਮੰਤਰੀ ਕੇਜਰੀਵਾਲ ਨੇ ਕੀਤੀ ਬੈਠਕ, ਕਿਹਾ ਕਾਨੂੰਨ ਕਿਸਾਨਾਂ ਲਈ ਹਨ ਡੈਥ ਵਾਰੰਟ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਅੰਦਰ ਚਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਸਿਆਸੀ ਮਿਜਾਜ਼ ਤੇਜੀ ਨਾਲ ਬਦਲਦੇ ਦਿਖਾਈ ਦੇ ਰਹੇ ਹਨ।  ਲਗਾਤਾਰ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈ ਰਹੀਆਂ ਹਨ।  ਇਸੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਵੀ ਜਿੱਥੇ ਕੇਂਦਰ ਸਰਕਾਰ ਖਿਲਾਫ ਬਿਆਨਬਾਜੀਆਂ ਕੀਤੀਆ ਜਾ ਰਹੀਆਂ ਹਨ ਤਾਂ ਉੱਥੇ ਹੀ ਕੇਜਰੀਵਾਲ ਵਲੋਂ ਕਿਸਾਨ ਆਗੂਆਂ ਨਾਲ ਬੈਠਕ ਵੀ ਕੀਤੀ ਗਈ ਹੈ।  ਇਸ ਦੌਰਾਨ ਉਤਰ ਪ੍ਰਦੇਸ਼ ਦੇ ਕਿਸਾਨ ਸੰਗਠਨਾਂ ਦੇ ਆਗੂ ਵੀ ਮੌਜੂਦ ਰਹੇ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਤਿੰਨੇ ਕਾਨੂੰਨ ਕਿਸਾਨਾਂ ਲਈ ਡੈਥ ਵਾਰੰਟ ਹਨ । ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਕਿਸੇ ਵੀ ਹਾਲਤ ਵਿਚ ਲਾਗੂ ਹੁੰਦੇ ਹਨ ਤਾਂ ਖੇਤੀ ਖੇਤਰ ਕੁਝ ਹੀ ਵਿਅਕਤੀਆਂ ਦੇ ਹੱਥਾਂ ਵਿੱਚ ਚਲਾ ਜਾਵੇਗਾ।

Share this Article
Leave a comment