CM ਅਸ਼ੋਕ ਗਹਿਲੋਤ ਦਾ ਵੱਡਾ ਐਲਾਨ, RTH ਲਾਗੂ ਕਰਨ ਵਾਲਾ ਰਾਜਸਥਾਨ ਬਣਿਆ ਦੇਸ਼ ਦਾ ਪਹਿਲਾ ਸੂਬਾ

Rajneet Kaur
1 Min Read

ਜੈਪੁਰ : ਰਾਜਸਥਾਨ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਐਮ ਅਸ਼ੋਕ ਗਹਿਲੋਤ ਜਨਤਾ ਨੂੰ ਲੁਭਾਉਣ ਲਈ ਲਗਾਤਾਰ ਵੱਡੇ-ਵੱਡੇ ਐਲਾਨ ਕਰ ਰਹੇ ਹਨ। ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸਿਹਤ ਦਾ ਅਧਿਕਾਰ ਕਾਨੂੰਨ ਰਾਜਸਥਾਨ ਵਿੱਚ ਲਾਗੂ ਹੋ ਗਿਆ ਹੈ। ਜਿਸ ਨਾਲ ਹੁਣ ਰਾਜਸਥਾਨ ਸਿਹਤ ਦੇ ਅਧਿਕਾਰ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਕਿਹਾ ਕਿ ‘ਮੈਨੂੰ ਖੁਸ਼ੀ ਹੈ ਕਿ ਸਰਕਾਰ ਅਤੇ ਡਾਕਟਰ ਆਖਰਕਾਰ ਸਿਹਤ ਦੇ ਅਧਿਕਾਰ ‘ਤੇ ਸਹਿਮਤ ਹੋ ਗਏ ਹਨ ਅਤੇ ਰਾਜਸਥਾਨ ਸਿਹਤ ਦੇ ਅਧਿਕਾਰ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਮੈਨੂੰ ਉਮੀਦ ਹੈ ਕਿ ਡਾਕਟਰ-ਮਰੀਜ਼ ਦਾ ਰਿਸ਼ਤਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬਣਿਆ ਰਹੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment