CM ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Rajneet Kaur
1 Min Read

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਹਰਪਾਲ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰੀਬ ਦੋ ਘੰਟੇ ਰਹੇ।

ਇਸ ਮੌਕੇ ਮਾਤਾ ਹਰਪਾਲ ਕੌਰ ਨੇ ਲੰਗਰ ਘਰ ਵਿਚ  ਵੀ ਸੇਵਾ ਕੀਤੀ। ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਗੁਰੂ ਚਰਨਾਂ ‘ਚ ਅਰਦਾਸ ਕਰਨ ਲਈ ਪੁੱਜੇ ਹਨ। CM ਮਾਨ ਦੀ ਮਾਤਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਬਿਹਤਰੀ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment