ਚੰਡੀਗੜ੍ਹ: ਪਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਹਨਾਂ ਨੇ ਅੱਜ ਟਵੀਟ ਕਰਦਿਆ ਕਿਹਾ ਕਿ ਰਜਿਸਟਰੀਆਂ ਤੋਂ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਗਿਆ ਹੈ ਕਿ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਲਦੀ ਦਿੱਤੀ ਜਾਵੇਗੀ। ਹਾਲਾਂਕਿ, ਮੌਜੂਦਾ ਸਮੇਂ ਵਿਚ ਸੂਬੇ ਵਿਚ ਹਰ ਕਿਸਮ ਦੇ ਮਕਾਨ ਜਾਂ ਪਲਾਟ ਦੀ ਰਜਿਸਟਰੀ ਵਿਚ ਐਨ.ਓ.ਸੀ. ਦੀ ਸ਼ਰਤ ਲਾਜ਼ਮੀ ਹੈ।
ਰਜਿਸਟਰੀ ਵਿਚ ਐਨ.ਓ.ਸੀ. ਦੀ ਸ਼ਰਤ ਕਾਰਨ ਕਈ ਇਲਾਕਿਆਂ ‘ਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾਂ ਸੀ। ਇਹ ਮਾਮਲਾ ਕਾਫੀ ਸਮੇਂ ਤੋਂ ਸਰਕਾਰ ਦੇ ਵਿਚਾਰ ਅਧੀਨ ਸੀ। ਇਸ ਦੇ ਨਾਲ ਹੀ ਇਸ ਕਾਰਨ ਸਰਕਾਰ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਸੀ। ਇਸ ਸ਼ਰਤ ਨੂੰ ਦੂਰ ਕਰਨ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਰੀਅਲ ਅਸਟੇਟ ਬਾਜ਼ਾਰ ‘ਚ ਵਾਧਾ ਹੋਵੇਗਾ।
ਜ਼ਿਕਰਯੋਗ ਹੈ ਕਿ ਚੋਣਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਇੱਕ ਤੋਂ ਬਾਅਦ ਇੱਕ ਵੱਡੇ ਫੈਸਲੇ ਲਏ ਜਾ ਰਹੇ ਹਨ। ਪਹਿਲਾਂ ਸਰਕਾਰ ਨੇ ਇੰਤਕਾਲਾਂ ਦੇ ਕੈਂਪ ਲਗਾਏ ਸਨ, ਫਿਰ ਘਰਾਂ ਦੇ ਨਕਸ਼ਿਆਂ ਵਿਚ ਸਵੈ-ਤਸਦੀਕ ਕਰਨ ਦੀ ਸਹੂਲਤ ਦਿਤੀ ਗਈ ਸੀ। ਇਸ ਦੇ ਨਾਲ ਹੀ 10 ਲੱਖ ਰਾਸ਼ਨ ਕਾਰਡ ਵੀ ਬਹਾਲ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।