ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਲੁਧਿਆਣਾ ਦੇ ਪਿੰਡ ਸਰਾਭਾ ਪਹੁੰਚੇ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸੀਐਮ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਹੁਤ ਵੱਡੀ ਕੁਰਬਾਨੀ ਹੈ ਅਤੇ ਸਾਡੇ ਲਈ ਪ੍ਰੇਰਨਾ ਦਾ ਸਰੋਤ ਹੈ।ਸੀਐਮ ਨੇ ਪੀੜਤਾ ਦੇ ਘਰ ਜਾ ਕੇ ਵਿਜ਼ਟਰ ਬੁੱਕ ‘ਤੇ ਆਪਣੇ ਵਿਚਾਰ ਲਿਖੇ।
ਸੀਐਮ ਮਾਨ ਨੇ ਕਿਹਾ ਹੈ ਕਿ ਹਲਵਾਰਾ ਏਅਰਪੋਰਟ ਨੂੰ ਸਿਵਲ ਏਅਰਪੋਰਟ ਵਜੋਂ ਵਿਕਸਿਤ ਕਰਨ ਦਾ ਐਲਾਨ ਕੀਤਾ ਹੈ। ਸਿਵਲ ਏਅਰਪੋਰਟ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। 161 ਏਕੜ ਜ਼ਮੀਨ ਐਕੁਆਇਰ ਕਰਕੇ ਬਾਊਂਡਰੀ ਬਣਾਈ ਗਈ ਹੈ। ਟਰਮੀਨਲ ਦੇ ਨਿਰਮਾਣ ‘ਤੇ 48.90 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੇਂਦਰ ਸਰਕਾਰ ਨਾਲ ਸਮਝੌਤਾ ਹੋਇਆ ਹੈ। ਭਾਰਤੀ ਹਵਾਈ ਸੈਨਾ ਦਾ ਹਵਾਈ ਅੱਡਾ ਜਲਦੀ ਹੀ ਸਿਵਲ ਹਵਾਈ ਅੱਡਾ ਬਣ ਜਾਵੇਗਾ।
ਉਨ੍ਹਾਂ ਕਿਹਾ ਕਿ ਮੈਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ। ਸੀਐਮ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਹੋਰ ਵੀ ਲੈ ਕੇ ਆਉਣਗੇ। ਪੰਜਾਬ ਦੀ ਆਵਾਮ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.