ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਯਾਨੀ ਕਿ 1 ਜੂਨ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਹੋਵੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਇਸ ਮੀਟਿੰਗ ਵਿੱਚ ਸੂਬੇ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਨਹਿਤ ਵਿੱਚ ਕੁਝ ਵੱਡੇ ਫੈਸਲਿਆਂ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

