ਚੰਡੀਗੜ੍ਹ: ਅੱਜ ਦੇਸ਼ ਭਰ ‘ਚ ਦੁਸਹਿਰੇ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ ਅਤੇ ਇਹ ਤਿਉਹਾਰ ਹਰ ਸਾਲ ਸ਼ਾਰਦੀਆ ਨਵਰਾਤਰੀ ਦੀ ਸਮਾਪਤੀ ਦੇ ਨਾਲ ਦਸ਼ਮੀ ਤਿਥੀ ਨੂੰ ਵਿਜਯਾਦਸ਼ਮੀ ਵਜੋਂ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਓਹਾਰ ਦੀ ਸਾਰਿਆਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਟਵੀਟ ਕੀਤਾ ਕਿ “ਬੁਰਾਈ ‘ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ, ਆਓ ਨੇਕੀ ਤੇ ਸੱਚਾਈ ਦੇ ਰਾਹ ‘ਤੇ ਚੱਲਣ ਦਾ ਪ੍ਰਣ ਕਰੀਏ, ਬੁਰਾਈ ਨੂੰ ਸਮਾਜ ਤੇ ਜੀਵਨ ‘ਚੋਂ ਖ਼ਤਮ ਕਰੀਏ।”
ਦੱਸ ਦਈਏ ਕਿ ਵਿਜੇਦਸ਼ਮੀ ‘ਤੇ ਲੁਧਿਆਣਾ ‘ਚ ਪੰਜਾਬ ਦਾ ਸਭ ਤੋਂ ਵੱਡਾ ਰਾਵਣ ਦਾ ਪੁਤਲਾ ਤਿਆਰ ਕੀਤਾ ਗਿਆ ਹੈ, ਜਿਸ ਨੂੰ ਅੱਜ ਸ਼ਾਮ ਫੂਕਿਆ ਜਾਵੇਗਾ। ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਰਾਵਣ ਦਾ ਪੁਤਲਾ ਤਿਆਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
- Advertisement -
ਇਸ ਵਾਰ ਲੁਧਿਆਣਾ ‘ਚ 125 ਫੁੱਟ ਉੱਚਾ ਰਾਵਣ ਦਾ ਪੁਤਲਾ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਵਿੱਚ ਰਾਵਣ ਦਾ ਸਭ ਤੋਂ ਵੱਡਾ ਪੁਤਲਾ ਮੰਨਿਆ ਜਾ ਰਿਹਾ ਹੈ। ਪਿਛਲੇ ਸਾਲ ਦਰੇਸੀ ਵਿੱਚ 120 ਫੁੱਟ ਉੱਚਾ ਰਾਵਣ ਸਾੜਿਆ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।