ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਲਈ ਕਾਰਗੋ ਉਡਾਣਾਂ ਚਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ”ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ : ਗੁਰਦਾਸਪੁਰ ਜ਼ਿਲ੍ਹੇ ‘ਚ ਤਾਇਨਾਤ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁਲਿਸ …

Leave a Reply

Your email address will not be published.