ਲੋਕ ਸਭਾ ਚੋਣਾਂ ਜਿੱਤਣ ਲਈ ਮੁੱਖ ਮੰਤਰੀ ਨੇ ਸੰਭਾਲਿਆ ਮੋਰਚਾ

Prabhjot Kaur
2 Min Read

ਚੰਡੀਗੜ੍ਹ: ਲੋਕ ਸਭਾ ਚੋਣਾਂ ਜਿੱਤਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲ ਲਈ ਹੈ।  ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਸੰਗਰੂਰ ਸਬੰਧੀ ਰਣਨੀਤੀ ਬਣਾਈ ਜਾ ਰਹੀ ਹੈ।

ਇਸ ਮੌਕੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ, ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਦੇ ਆਗੂ ਹਾਜ਼ਰ ਹਨ। ਨਾਲ ਹੀ ਚੋਣਾਂ ਜਿੱਤਣ ਲਈ ਸਖ਼ਤ ਰਣਨੀਤੀ ਬਣਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ ਫਰੀਦਕੋਟ ਅਤੇ ਪਟਿਆਲਾ ਲੋਕ ਸਭਾ ਦੇ ਆਗੂਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ। ਯਾਦ ਰਹੇ ਸੰਗਰੂਰ ਪਾਰਟੀ ਲਈ ਅਹਿਮ ਹੈ। ਕਿਉਂਕਿ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦੋ ਵਾਰ ਇਹ ਸੀਟ ਜਿੱਤ ਚੁੱਕੇ ਸਨ। ਪਰ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਾਰਟੀ ਇੱਥੇ ਹੋਈਆਂ ਉਪ ਚੋਣਾਂ ਹਾਰ ਗਈ।

ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਸੰਗਠਨ ਮੰਤਰੀ ਸੰਦੀਪ ਪਾਠਕ ਵੀ ਦਿੱਲੀ ਤੋਂ ਪਰਤ ਕੇ ਸੂਬੇ ਵਿੱਚ ਸਰਗਰਮ ਹੋ ਗਏ ਹਨ। ਉਹ ਚੋਣਾਂ ਸਬੰਧੀ ਹਰ ਜ਼ਿਲ੍ਹੇ ਦਾ ਦੌਰਾ ਕਰਨਗੇ। ਇਸੇ ਲੜੀ ਤਹਿਤ ਅੱਜ ਉਹ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਆਗੂਆਂ ਨਾਲ ਮੀਟਿੰਗਾਂ ਕਰਨਗੇ। ਜਦਕਿ ਭਲਕੇ ਉਹ ਬਠਿੰਡਾ ਅਤੇ ਪਟਿਆਲਾ ਵਿੱਚ ਮੀਟਿੰਗਾਂ ਕਰਨਗੇ। ਇਸ ਲਈ ਪੂਰਾ ਸ਼ਡਿਊਲ ਬਣਾਇਆ ਗਿਆ ਸੀ। ਸਾਰੇ ਆਗੂਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment