CM ਭਗਵੰਤ ਮਾਨ ਨੇ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਲਈ ਕੀਤਾ ਰਵਾਨਾ

Rajneet Kaur
3 Min Read

ਚੰਡੀਗੜ੍ਹ: ਪੰਜਾਬ ‘ਚ ਵਿਦਿਅਕ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ‘ਚ ਸਿਖਲਾਈ ਦਿਵਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਲੜੀ ਤਹਿਤ ਅੱਜ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਚੰਡੀਗੜ੍ਹ ਤੋਂ ਸਿੰਗਾਪੁਰ ਲਈ ਰਵਾਨਾ ਕੀਤਾ  ਹੈ। ਸੀਐਮ ਮਾਨ ਨੇ ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ ਤੋਂ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਪੰਜਾਬ ਦੇ 30 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਵਾਸਤੇ ਰਵਾਨਾ ਕੀਤਾ ਗਿਆ ਹੈ। ਜਿਨ੍ਹਾਂ ਦੀ 4 ਮਾਰਚ ਤੋਂ ਟ੍ਰੇਨਿੰਗ ਹੋਵੇਗੀ ਅਤੇ 11 ਮਾਰਚ ਨੂੰ ਵਾਪਸ ਆਉਣਗੇ। ਸਿੰਗਾਪੁਰ ਵਾਸਤੇ ਟ੍ਰੇਨਿੰਗ ਜਾਣ ਲਈ ਪ੍ਰਿੰਸੀਪਲ ਚੋਣ ਪ੍ਰਕਿਰਿਆ ਦੀ ਗੱਲ ਕਰਦਿਆਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਕ 5 ਮੈਂਬਰੀ ਕਮੇਟੀ ਪ੍ਰਿੰਸੀਪਲਾਂ ਦੀ ਚੋਣ ਕਰਦੀ ਹੈ।

ਪਿਛਲੇ ਕੁੱਝ ਦਿਨ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਤੋਂ ਟ੍ਰੇਨਿੰਗ ਲੈ ਕੇ ਪਰਤਿਆ ਹੈ। ਇਸ ਬੈਚ ‘ਚ 36 ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਸਨ। ਪ੍ਰਿੰਸੀਪਲਾਂ ਦੇ ਪਰਤਣ ਪਿੱਛੋਂ ਐਸਬੀਵੀ ਰੌਜ਼ ਐਵੇਨਿਊ ਸਰਕਾਰੀ ਸਕੂਲ ਨਵੀਂ ਦਿੱਲੀ ਵਿਖੇ ਤਜਰਬੇ ਸਾਂਝੇ ਲਈ ਇਕ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ ਸੀ। 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਗਾਪੁਰ ਲਈ ਰਵਾਨਾ ਹੋਇਆ ਸੀ। 6 ਫਰਵਰੀ ਤੋਂ 10 ਫਰਵਰੀ ਤੱਕ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਨ੍ਹਾਂ ਪ੍ਰਿੰਸੀਪਲਾਂ ਦੀ 11 ਫਰਵਰੀ ਨੂੰ ਵਾਪਸੀ ਹੋਈ ਸੀ। ਪ੍ਰਿੰਸੀਪਲਾਂ ਨੇ ਵਿਸ਼ੇਸ਼ ਸਿਖਲਾਈ ਹਾਸਲ ਕੀਤੀ, ਜਿਸ ਨੂੰ ਪੰਜਾਬ ਵਿਚ ਲਾਗੂ ਕੀਤਾ ਜਾਵੇਗਾ। ਇਸ ਨਾਲ ਪੰਜਾਬ ਦੇ ਵਿਦਿਅਕ ਪੱਧਰ ਵਿਚ ਸੁਧਾਰ ਹੋਵੇਗਾ।

ਪੰਜਾਬ ਸਰਕਾਰ ਸਕੂਲ ਪ੍ਰਿੰਸੀਪਲ ਤੋਂ ਐਗਰੀਮੈਂਟ ਸਾਈਨ ਕਰ ਰਹੀ ਹੈ। ਇਸ ਨਾਲ ਟ੍ਰੇਨਿੰਗ ਤੋਂ ਪਰਤਣ ਦੇ ਬਾਅਦ ਪ੍ਰਿੰਸੀਪਲਾਂ ਨੂੰ ਲੋੜ ਅਨੁਸਾਰ ਪੰਜਾਬ ਦੇ ਕਿਸੇ ਵੀ ਸਕੂਲ ਵਿਚ ਨਿਯੁਕਤ ਕੀਤਾ ਜਾ ਸਕੇਗਾ ਜਿਸ ਜ਼ਿਲ੍ਹੇ ਜਾਂ ਸਕੂਲ ਵਿਚ ਸੁਧਾਰ ਦੀ ਲੋੜ ਮਹਿਸੂਸ ਹੋਵੇਗੀ, ਉਥੇ ਇਨ੍ਹਾਂ ਪ੍ਰਿੰਸੀਪਲਾਂ ਨੂੰ ਨਿਯੁਕਤ ਕੀਤਾ ਜਾਵੇਗਾ।CM ਮਾਨ ਨੇ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਕਈ ਲੋਕ ਫੋਨ ਕਰਕੇ ਪੰਜਾਬ ਦੇ ਸਕੂਲਾਂ ਨੂੰ ਸਪਾਂਸਰ ਕਰਨ ਦੀ ਗੱਲ ਕਹਿੰਦੇ ਹਨ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਹੁਣ ਬੱਚੇ ਵਿਦੇਸ਼ਾਂ ਵਿਚ ਨਾ ਜਾ ਕੇ ਕੁਸ਼ਲਤਾ ਦੇ ਨਾਲ ਸਾਰੇ ਖੇਤਰਾਂ ਵਿਚ ਅੱਗੇ ਵਧ ਸਕਣਗੇ।

- Advertisement -

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment