ਅੱਜ ਮਾਨਸਾ ਦੌਰੇ ‘ਤੇ ਜਾਣਗੇ ਸੀਐੱਮ ਭਗਵੰਤ ਮਾਨ, ਨਰਮਾ ਕਿਸਾਨਾਂ ਨੂੰ ਵੰਡਣਗੇ ਮੁਆਵਜ਼ੇ ਦੀ ਰਕਮ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਕਿਸਾਨਾਂ ਨੂੰ ਅਨਾਜ ਮੰਡੀ ਵਿੱਚ  1 ਅਰਬ ਤੋਂ ਵੱਧ ਦਾ ਮੁਆਵਜ਼ਾ ਵੰਡਿਆ ਜਾਵੇਗਾ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਮਾਨ ਨੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਫਸਲ ਲਈ 1 ਅਰਬ ਤੋਂ ਵੱਧ ਦੇ ਮੁਆਵਜ਼ੇ ਦਾ ਐਲਾਨ ਕੀਤਾ ਸੀ। ਇਹ ਮੁਆਵਜ਼ਾ ਸਿਰਫ਼ ਮਾਨਸਾ ਜ਼ਿਲ੍ਹੇ ਨੂੰ ਮਿਲਿਆ ਹੈ। ਇਸ ਵਿੱਚ ਸਾਢੇ 7 ਕਰੋੜ ਤੋਂ ਵੱਧ ਦੀ ਰਕਮ ਨਰਮਾ ਚੁਗਣ ਵਾਲੇ ਮਜ਼ਦੂਰਾਂ ਦੀ ਹੈ ਤੇ ਬਾਕੀ ਪੈਸਾ ਕਿਸਾਨਾਂ ਨੂੰ ਜਾਵੇਗਾ।

ਦੱਸਣਯੋਗ ਹੈ ਕਿ ਬੀਤੇ ਸਾਲ ਗੁਲਾਬੀ ਸੁੰਡੀ ਕਾਰਨ ਵੱਡੇ ਪੱਧਰ ‘ਤੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment