ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਮਾਕਾ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਇਸ ਮੌਕੇ ਸੀਐਮ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਵਧਾਈਆਂ ਦਿੱਤੀਆਂ ਗਈਆਂ। ਪਰ ਸੀਐਮ ਭਗਵੰਤ ਮਾਨ ਆਪਣੀ ਇਸ ਪੋਸਟ ਨਾਲ ਸੋਸ਼ਲ ਮੀਡੀਆ ‘ਤੇ ਕਾਫ਼ੀ ਟਰੋਲ ਹੋ ਰਹੇ ਹਨ।
ਸੀਐਮ ਨੇ ਟਵੀਟ ਕਰਕੇ ਲਿਖਿਆ ਕਿ ‘ਰੰਗਲੇ ਪੰਜਾਬ ਦੇ ਰੰਗ ਦਿਖਣੇ ਸ਼ੁਰੂ… ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ।’
ਰੰਗਲੇ ਪੰਜਾਬ ਦੇ ਰੰਗ ਦਿਖਣੇ ਸ਼ੁਰੂ…
ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ
We are champions 🏆 pic.twitter.com/dz2trPOw1S
— Bhagwant Mann (@BhagwantMann) January 9, 2024
ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ‘ਤੇ ਕਈ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਪਿਛਲੇ 25 ਸਾਲਾਂ ਤੋਂ ਪੰਜਾਬ ਦੇ ਇਹ ਰੰਗਲੇ ਦਿਨ ਦਿਖਾ ਰਹੀ ਹੈ। ਪੂਰੇ ਭਾਰਤ ਵਿੱਚ ਸਪੋਰਟਸ ਵਿੱਚ ਨੰਬਰ ਇੱਕ ਯੂਨੀਵਰਸਿਟੀ 2022 ਬਾਅਦ ਨਹੀਂ ਬਣੀ ਅਤੇ ਤੁਸੀ ਇਸ ਦਾ ਕ੍ਰੈਡਿਟ ਨਾਂ ਲਵੋ।
ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਇੱਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ” ਨਾਲ ਸਨਮਾਨ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।