ਪਰਿਵਾਰਕ ਸਮਾਗਮ ‘ਚ ਸ਼ਾਮਲ ਹੋਣ ਲਈ ਸੀਐਮ ਭਗਵੰਤ ਮਾਨ ਪਹਿਲੀ ਵਾਰ ਪੁੱਜੇ ਸੋਹਰੇ ਘਰ

Global Team
2 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਇੱਕ ਪਰਿਵਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਪਣੇ ਸੋਹਰੇ ਪਿਹੋਵਾ (ਹਰਿਆਣਾ) ਪਹੁੰਚੇ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਦੋ ਸਾਲ ਦੀ ਧੀ ਨਿਆਮਤ ਕੌਰ ਵੀ ਸਨ।

ਸੀਐਮ ਦੇ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਪੁਲਿਸ ਨੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕਰ ਲਏ ਸਨ ਅਤੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ ਸੀ।

ਪਰਿਵਾਰ ਵਲੋਂ ਪ੍ਰੋਗਰਾਮ ਸਾਦਗੀ ਨਾਲ ਕੀਤਾ ਗਿਆ ਅਤੇ ਇਸ ਵਿੱਚ ਸਿਰਫ ਘਰ ਦੇ ਮੈਂਬਰ ਹੀ ਸ਼ਾਮਲ ਹੋਏ। ਸੁਰੱਖਿਆ ਕਾਰਨਾਂ ਕਰਕੇ ਆਮ ਲੋਕਾਂ ਦੀ ਐਂਟਰੀ ’ਤੇ ਰੋਕ ਲਗਾਈ ਗਈ ਸੀ।

ਜਾਣਕਾਰੀ ਅਨੁਸਾਰ, ਭਗਵੰਤ ਮਾਨ ਆਪਣੇ ਸੋਹਰੇ ਘਰ ‘ਫੇਰਾ ਪਾਉਣ’ ਲਈ ਆਏ ਸਨ। ਉਹ ਪਹਿਲਾਂ ਚੌਣਾਂ ਦੌਰਾਨ ਪਿਹੋਵਾ ਆ ਚੁੱਕੇ ਹਨ, ਪਰ ਸੋਹਰੇ ਘਰ  ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਉਨ੍ਹਾਂ ਦੇ ਦੌਰੇ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਨੇ ਕੜੇ ਇੰਤਜ਼ਾਮ ਕੀਤੇ ਅਤੇ ਇਲਾਕੇ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ।

ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੀ ਸ਼ਾਦੀ 7 ਜੁਲਾਈ 2022 ਨੂੰ ਚੰਡੀਗੜ੍ਹ ਵਿੱਚ ਸਾਦਗੀ ਨਾਲ ਹੋਈ ਸੀ। ਗੁਰਪ੍ਰੀਤ ਕੌਰ ਪਿਹੋਵਾ ਦੀ ਰਹਿਣ ਵਾਲੀ ਹੈ ਅਤੇ ਪੇਸ਼ੇ ਵਜੋਂ ਡਾਕਟਰ ਹੈ। ਮਾਰਚ 2024 ਵਿੱਚ ਉਨ੍ਹਾਂ ਦੇ ਘਰ ਧੀ ਨਿਆਮਤ ਕੌਰ ਦਾ ਜਨਮ ਹੋਇਆ ਸੀ।

ਇਹ ਵੀ ਦੱਸਿਆ ਗਿਆ ਕਿ ਸੀਐਮ ਦੇ ਦੌਰੇ ਤੋਂ ਪਹਿਲਾਂ ਸੋਹਰੇ ਵਾਲੇ ਘਰ ਦੀ ਮੁਰੰਮਤ ਕਰਵਾਈ ਗਈ, ਕਿਉਂਕਿ ਇਹ ਘਰ ਕਾਫ਼ੀ ਸਮੇਂ ਤੋਂ ਬੰਦ ਪਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮਤੇ ਵੀ Follow ਕਰਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

Share This Article
Leave a Comment