CM ਮਾਨ ਜਲੰਧਰ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅੱਜ ਕਰਨਗੇ ਉਦਘਾਟਨ, ਸੁੱਰਖਿਆ ਦੇ ਸਖ਼ਤ ਪ੍ਰਬੰਧ

Rajneet Kaur
2 Min Read

ਜਲੰਧਰ : ਪੰਜਾਬ ਦੇ ਮੈਗਾ ਸਪੋਰਟਸ ਈਵੈਂਟ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਅੱਜ ਸ਼ਾਮ 4 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਇਸ ਦੌਰਾਨ ਸੁੱਰਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਕਮਿਸ਼ਨਰੇਟ ਪੁਲਿਸ ਦੇ ਸਮੂਹ ਅਧਿਕਾਰੀਆਂ ਨਾਲ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੀ ਮੌਜੂਦ ਸਨ।

‘ਖੇਡਾਂ ਵਤਨ ਪੰਜਾਬ ਦੀਆ’ ਤਹਿਤ ਖੇਡ ਮੇਲਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਪਰ ਖੇਡਾਂ 1 ਸਤੰਬਰ ਤੋਂ ਸ਼ੁਰੂ ਹੋਣਗੀਆਂ। 1 ਸਤੰਬਰ ਤੋਂ 7 ਸਤੰਬਰ ਤੱਕ ਇੱਕ ਹਫ਼ਤਾ ਬਲਾਕ ਪੱਧਰ ‘ਤੇ ਖੇਡ ਮੇਲੇ ਦਾ ਆਯੋਜਨ ਹੋਵੇਗਾ। ਇਨ੍ਹਾਂ ‘ਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ।

ਸਟੇਡੀਅਮ ‘ਚ ਮਸ਼ਾਲ ਯਾਤਰਾ ਕੱਢੀ ਜਾਵੇਗੀ। ਇਸ ਦੇ ਲਈ ਓਲੰਪਿਕ ਅਤੇ ਕਾਮਵੈਲਥ ਖੇਡਾਂ ‘ਚ ਮੈਡਲ ਜਿੱਤ ਚੁਕੇ 13 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਇਹ ਖੇਡਾਂ 21 ਅਕਤੂਬਰ ਤੱਕ ਚੱਲਣਗੀਆਂ।  ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮੌਕੇ ਪੰਜਾਬ ਦੇ ਪ੍ਰਸਿੱਧ ਗਾਇਕ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment