ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ

Global Team
2 Min Read

ਮਲੇਰਕੋਟਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕਿਸੇ ਵੀ ਤਾਕਤ ਨੂੰ ਭਾਈਚਾਰਕ ਸਾਂਝ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗਾ।

ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’

ਉਨ੍ਹਾਂ ਅੱਗੇ ਕਿਹਾ, “ਮਲੇਰਕੋਟਲਾ ਇੱਕ ਇਤਿਹਾਸਕ ਧਰਤੀ ਹੈ ਜਿੱਥੋਂ ਦਸਵੇਂ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ ਸੀ ਤੇ ਉਹ ਆਵਾਜ਼ ਅੱਜ ਵੀ ਪੂਰੀ ਦੁਨੀਆ ਅਤੇ ਬ੍ਰਹਿਮੰਡ ਵਿੱਚ ਗੂੰਜ ਰਹੀ ਹੈ।” ਈਦ ਦੇ ਇਸ ਪਵਿੱਤਰ ਤਿਉਹਾਰ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਇੱਥੇ ਇੱਕ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ , “ਲਗਭਗ 38.5 ਏਕੜ ਡਿਫੈਂਸ ਜ਼ਮੀਨ ਸਰਕਾਰ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਲਗਭਗ 563 ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਇਹ ਮੈਡੀਕਲ ਕਾਲਜ ਛੇਤੀ ਹੀ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ ਲਗਭਗ 8.5 ਏਕੜ ਵਿੱਚ 150 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਵੀ ਬਣਾਇਆ ਜਾ ਰਿਹਾ ਹੈ ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment