ਸੀਐਮ ਭਾਗਵਤ ਮਾਨ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ

TeamGlobalPunjab
1 Min Read

ਨਿਊਜ਼ ਡੈਸਕ- ਹੋਲੀ ਦਾ ਤਿਉਹਾਰ ਅੱਜ ਦੇਸ਼ ਅਤੇ ਦੁਨੀਆ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰੰਗਾਂ ਦੇ ਇਸ ਤਿਉਹਾਰ ਲਈ ਦੇਸ਼ ਦੇ ਹਰ ਸ਼ਹਿਰ ਵਿੱਚ ਤਿਆਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਵੀਰਵਾਰ ਰਾਤ ਨੂੰ ਹੋਲਿਕਾ ਦਹਨ ਤੋਂ ਬਾਅਦ ਅੱਜ ਰੰਗ ਖੇਡੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਸੀਐਮ ਭਾਗਵਤ ਮਾਨ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਕਿਹਾ, ‘ਹੋਲੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਲੱਖ ਵਧਾਈਆਂ। ਖੁਸ਼ੀ ਅਤੇ ਤਰੱਕੀ ਦੇ ਰੰਗ ਤੁਹਾਡੀ ਸਭ ਦੀ ਜਿੰਦਗੀ ਵਿੱਚ ਹਮੇਸ਼ਾ ਮੌਜੂਦ ਰਹਿਣ।’

ਉਨ੍ਹਾਂ ਨੇ ਕਿਹਾ, ‘ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਸੁਭਾਗ ਲੈ ਕੇ ਆਵੇ।’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment