ਕਰਨਾਟਕ- ਜੰਗ ਪ੍ਰਭਾਵਿਤ ਯੂਕਰੇਨ ਵਿੱਚ ਪਿਛਲੇ ਹਫ਼ਤੇ ਗੋਲੀਬਾਰੀ ਵਿੱਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ, “ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੇ ਸਾਨੂੰ ਸੂਚਿਤ ਕੀਤਾ ਹੈ ਕਿ ਨਵੀਨ ਦੀ ਲਾਸ਼ ਨੂੰ ਯੂਕਰੇਨ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਗੋਲੀਬਾਰੀ ਬੰਦ ਹੋਣ ਤੋਂ ਬਾਅਦ ਉਸਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇਗਾ।”
ਦੱਸ ਦੇਈਏ ਨਵੀਨ ਕਰਨਾਟਕ ਦੇ ਹਾਵੇਰੀ ਜ਼ਿਲ੍ਹੇ ਦੇ ਚਾਲਗੇਰੀ ਦਾ ਰਹਿਣ ਵਾਲਾ ਸੀ। 22 ਸਾਲਾ ਨਵੀਨ ਖਾਰਕਿਵ ਮੈਡੀਕਲ ਕਾਲਜ ਵਿੱਚ ਚੌਥੇ ਸਾਲ ਦਾ ਵਿਦਿਆਰਥੀ ਸੀ। ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਨਵੀਨ ਆਪਣੇ ਕੁਝ ਸਾਥੀਆਂ ਨਾਲ ਖਾਰਕਿਵ ਵਿੱਚ ਇੱਕ ਬੰਕਰ ਵਿੱਚ ਲੁਕਿਆ ਹੋਇਆ ਸੀ। ਪਰ ਜਦੋਂ ਉਹ ਖਾਣ-ਪੀਣ ਦੀਆਂ ਵਸਤੂਆਂ ਅਤੇ ਪੈਸਿਆਂ ਦਾ ਲੈਣ-ਦੇਣ ਕਰਨ ਗਿਆ ਤਾਂ ਗੋਲੀਬਾਰੀ ਵਿੱਚ ਮਾਰਿਆ ਗਿਆ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.