ਫਾਜ਼ਿਲਕਾ ਵਿਖੇ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਮੁੱਖ ਮੰਤਰੀ ਨੇ ਰੱਖਿਆ ਆਨਲਾਈਨ ਨੀਂਹ ਪੱਥਰ

TeamGlobalPunjab
3 Min Read

ਚੰਡੀਗੜ੍ਹ/ਫਾਜ਼ਿਲਕਾ : ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਜ਼ਿਲਕਾ ਵਿਖੇ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਆਨਲਾਈਨ ਨੀਂਹ ਪੱਥਰ ਰੱਖਿਆ। ਇਸ ਪਲਾਂਟ ਦੇ ਨਿਰਮਾਣ ਤੇ 16 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਸ ਦੌਰਾਨ ਸੂਬੇ ਦੇ ਲੋਕਾਂ ਨਾਲ ਸੰਵਾਦ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਤੋਂ ਉਲੀਕੇ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਵੀ ਲਾਂਚ ਕੀਤਾ ਅਤੇ ਇਸ ਮਿਸ਼ਨ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ, ਚੰਗਾ ਭੋਜਨ, ਚੰਗੀਆਂ ਸੜਕਾਂ ਆਦਿ ਮੁਹੱਈਆ ਕਰਵਾਉਣ ਦੇ 10 ਸੂਤਰੀ ਪ੍ਰੋਗਰਾਮ ਦੀ ਜਾਣਕਾਰੀ ਸਾਂਝੀ ਕੀਤੀ।

 

- Advertisement -

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਵੀ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਮਿਲਾਵਟ ਰਹਿਤ ਭੋਜਨ ਪਦਾਰਥ, ਸਾਫ਼ ਪਾਣੀ, ਸਾਫ਼ ਹਵਾ, ਹਰਾ ਭਰਾ ਚੌਗਿਰਦਾ, ਰੋਡ ਸੇਫਟੀ, ਕੂੜਾ ਪ੍ਰਬੰਧਨ, ਖੇਡਾਂ ਆਦਿ ਸਹੁਲਤਾਂ ਇਸ ਮਿਸ਼ਨ ਤਹਿਤ ਦੇਵੇਗੀ।

 

ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਿਮ ਮਹਿੰਦਰਾ ਨੇ ਸ਼ਹਿਰਾਂ ਦੇ ਵਿਕਾਸ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮਿਲਾਵਟ ਰੋਕਣ ਲਈ ਸਰਕਾਰ ਦੇ ਉਪਰਾਲੇ ਲੋਕਾਂ ਨਾਲ ਸਾਂਝੇ ਕੀਤੇ। ਜਲ ਸਪਲਾਈ ਵਿਭਾਗ ਦੇ ਮੰਤਰੀ ਰਜੀਆ ਸੁਲਤਾਨਾ ਨੇ ਪੀਣ ਦੇ ਪਾਣੀ ਦੀ ਸਪਲਾਈ ਲਈ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ। ਖੇਡ ਮੰਤਰੀ  ਗੁਰਮੀਤ ਸਿੰਘ ਰਾਣਾ ਸੋਢੀ ਨੇ ਖੇਡ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ।

ਓਧਰ ਜ਼ਿਲਾ ਸਦਰ ਮੁਕਾਮ ਤੋਂ ਇਸ ਪ੍ਰੋਗਰਾਮ ਵਿਚ ਜੁੜੇ ਫਾਜ਼ਿਲਕਾ ਦੇ ਐਸਡੀਐਮ ਕੇਸ਼ਵ ਗੋਇਲ ਨੇ ਦੱਸਿਆ ਕਿ ਫਾਜ਼ਿਲਕਾ ਵਿਖੇ ਜਿਸ ਐਸਟੀਪੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਇਸ ਦੀ ਸਮੱਰਥਾ 13 ਐਮਐਲਡੀ ਹੋਵੇਗੀ ਅਤੇ ਇਸਦੇ ਨਿਰਮਾਣ ਦਾ ਕੰਮ ਕੰਪਨੀ ਨੂੰ ਅਲਾਟ ਹੋ ਚੁੱਕਿਆ ਹੈ ਅਤੇ ਇਹ ਇਕ ਸਾਲ ਵਿਚ ਬਣ ਕੇ ਤਿਆਰ ਹੋ ਜਾਵੇਗਾ।

- Advertisement -

ਫਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਚਦੇਵਾ ਨੇ ਦੱਸਿਆ ਕਿ ਵਿਧਾਇਕ ਦਵਿੰਦਰ ਸਿੰਘ ਘੁੁਬਾਇਆ ਦੇ ਯਤਨਾਂ ਨਾਲ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਹੋਇਆ ਹੈ ਅਤੇ ਇਹ ਨਵੀਂ ਸਿਕੁਵੈਸਿੰਗ ਬੈਚ ਰਿਅਕਟਰ ਤਕਨੀਕ ਤੇ ਅਧਾਰਤ ਹੋਵੇਗਾ ਅਤੇ ਇਸਦਾ ਫਾਜ਼ਿਲਕਾ ਸ਼ਹਿਰ ਦੀ 90 ਹਜਾਰ ਦੀ ਅਬਾਦੀ ਨੂੰ ਲਾਭ ਮਿਲੇਗਾ। ਇਸ ਨਾਲ ਸ਼ਹਿਰ ਦੇ ਗੰਦਾ ਪਾਣੀ ਸਾਫ ਕਰਕੇ ਖੇਤੀ ਆਦਿ ਕਾਰਜਾਂ ਲਈ ਵਰਤਿਆ ਜਾ ਸਕੇਗਾ ਅਤੇ ਪ੍ਰਦੂਸ਼ਨ ਘਟੇਗਾ।

Share this Article
Leave a comment