ਈਵੀਐੱਮ ‘ਤੇ ਗਰਮਾਈ ਸਿਆਸਤ! ਮੁੱਖ ਮੰਤਰੀ ਨੇ ਚੁੱਕੇ ਸਵਾਲ

TeamGlobalPunjab
2 Min Read

ਚੰਡੀਗੜ੍ਹ : ਦੇਸ਼ ਅੰਦਰ ਈਵੀਐਮ ਮਸ਼ੀਨ ਦਾ ਮਸਲਾ ਲਗਾਤਾਰ ਗਰਮਾਇਆ ਰਹਿੰਦਾ ਹੈ। ਇਸ ਨੂੰ ਲੈ ਕੇ ਵੱਡੇ ਪੱਧਰ ਤੇ ਵਿਰੋਧ ਵੀ ਹੁੰਦੇ ਹਨ। ਜੀ ਹਾਂ ਅਕਸਰ ਹੀ ਭਾਜਪਾ ਪਾਰਟੀ ਨੂੰ ਵੀ ਇਸ ਮਸਲੇ ਤੇ ਘੇਰਿਆ ਜਾਂਦਾ ਹੈ । ਪਿਛਲੇ ਦਿਨੀਂ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਈਵੀਐਮ ਮਸ਼ੀਨ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਗਏ ਸਨ ਤਾਂ ਉਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਆਮ ਆਦਮੀ ਪਾਰਟੀ ਦੇ ਹੱਕ ਚ ਆ ਖੜ੍ਹੇ ਹਨ। ਉਨ੍ਹਾਂ ਵੱਲੋਂ ਵੀ ਈਵੀਐਮ ਮਸ਼ੀਨਾਂ ਦਾ ਵਿਰੋਧ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਈਵੀਐਮ ਨੂੰ ਹੈਕ ਕੀਤਾ ਜਾ ਸਕਦਾ ਅਤੇ ਇਸ ਦੇ ਨਾਲ ਘਪਲੇਬਾਜ਼ੀ ਜ਼ਿਆਦਾ ਹੁੰਦੀ ਹੈ। ਦਰਅਸਲ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਚਾਰ ਸਾਲ ਦਾ ਲੇਖਾ ਜੋਖਾ ਦੇਣ ਦੇ ਲਈ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਇਹ ਦਾਅਵਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਾਬਤ ਉਹ ਇੱਕ ਵਾਰ ਚੋਣ ਕਮਿਸ਼ਨ ਨੂੰ ਮਿਲ ਚੁੱਕੇ ਹਨ ਅਤੇ ਇਹ ਸਾਬਤ ਵੀ ਕਰ ਚੁੱਕੇ ਹਨ ਕਿ ਈਵੀਐਮ ਮਸ਼ੀਨ ਨੂੰ ਹੈਕ ਕੀਤਾ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਾਪਾਨ ਫਰਾਂਸ ਜਿਹੇ ਵਿਕਸਤ ਦੇਸ਼ ਵੀ ਅੱਜ ਬੈਲਟ ਪੇਪਰ ਰਾਹੀਂ ਚੋਣ ਕਰਦੇ ਹਨ ਪਰ ਭਾਰਤ ਅੰਦਰ ਈਵੀਐਮ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ।

ਦੱਸ ਦੇਈਏ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਈਵੀਐਮ ਦੇ ਖਿਲਾਫ ਪ੍ਰਦਰਸ਼ਨ ਕੀਤੇ ਗਏ ਸਨ ਤਾਂ ਕਾਂਗਰਸੀ ਆਗੂਆਂ ਨੇ ਵੀ ਪ੍ਰਤੀਕਿਰਿਆਵਾਂ ਦਿੱਤੀਆਂ ਸਨ। ਜਿਸ ਤੋਂ ਬਾਅਦ ਭਾਜਪਾ ਆਗੂਆਂ ਵੱਲੋਂ ਮੋੜਵਾਂ ਜਵਾਬ ਦਿੰਦਿਆਂ ਕਿਹਾ ਗਿਆ ਸੀ ਕਿ ਕਾਂਗਰਸ ਪਾਰਟੀ ਜਦੋਂ ਸੱਤਾ ਚ ਹੁੰਦੀ ਹੈ ਉਦੋਂ ਉਨ੍ਹਾਂ ਨੂੰ ਈਵੀਐਮ ਦੀ ਯਾਦ ਨਹੀਂ ਆਉਂਦੀ ਪਰ ਜਦੋਂ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਈਵੀਐਮ ਮਸ਼ੀਨਾਂ ਦਾ ਮਸਲਾ ਚੁੱਕਿਆ ਜਾਂਦਾ ਹੈ। ਇਸ ਬਾਬਤ ਉਨ੍ਹਾਂ ਚੋਣ ਕਮਿਸ਼ਨ ਨਾਲ ਗੱਲਬਾਤ ਕਰਨ ਦੀ ਵੀ ਸਲਾਹ ਦਿੱਤੀ ਸੀ। ਅਜਿਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਮਸਲਾ ਚੁੱਕਿਆ ਗਿਆ ਹੈ ਹੁਣ ਅੱਗੇ ਇਸ ਤੇ ਕੀ ਸਿਆਸਤ ਭਖਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ।

Share this Article
Leave a comment