ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ਹੰਗਾਮਾ ਭਰਪੂਰ ਬਣੇ ਹੋਏ ਹਨ।
ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 29 ਸਤੰਬਰ (ਬੁੱਧਵਾਰ) ਨੂੰ ਸਵੇਰੇ 10.30 ਵਜੇ ਪੰਜਾਬ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਬੁਲਾਈ ਹੈ।
ਇਸ ਮੀਟਿੰਗ ਦੀ ਅਧਿਕਾਰਤ ਤੌਰ ‘ਤੇ ਮੰਤਰੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਮੀਟਿੰਗ ਦਾ ਏਜੰਡਾ ਮੌਕੇ ‘ਤੇ ਹੀ ਮੁਹੱਈਆ ਕਰਵਾਇਆ ਜਾਵੇਗਾ।