ਭਦੌੜ ‘ਚ ‘ਸੁਦਾਮਾ’ ਵਾਂਗ ਆਏ ਹਨ ਅਤੇ ਉਮੀਦ ਹੈ ਕਿ ਲੋਕ ‘ਭਗਵਾਨ ਕ੍ਰਿਸ਼ਨ’ ਵਾਂਗ ਖਿਆਲ ਰੱਖਣਗੇ: ਚੰਨੀ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੀ ਭਦੌੜ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ‘ਸੁਦਾਮਾ’ ਵਾਂਗ ਇੱਥੇ ਆਏ ਹਨ ਅਤੇ ਉਮੀਦ ਹੈ ਕਿ ਲੋਕ ‘ਭਗਵਾਨ ਕ੍ਰਿਸ਼ਨ’ ਵਾਂਗ ਉਨ੍ਹਾਂ ਦਾ ਖਿਆਲ ਰੱਖਣਗੇ।

ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਤੋਂ ਬਾਅਦ  ਚੰਨੀ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਭਦੌੜ ਤੋਂ ਚੋਣ ਲੜਨ ਦਾ ਨਿਰਦੇਸ਼ ਦਿੱਤਾ ਹੈ। ਇਹ ਇਲਾਕਾ ਵਿਕਾਸ ਪੱਖੋਂ ਕਾਫੀ ਪੱਛੜਿਆ ਹੋਇਆ ਹੈ ਅਤੇ ਉਹ ਇੱਕ ਖਾਸ ਮਕਸਦ ਨਾਲ ਇੱਥੇ ਆਏ ਹਨ। ਉਨ੍ਹਾਂ ਨੇ ਇਲਾਕੇ ਦੇ ਵਿਕਾਸ ਦਾ ਵਾਅਦਾ ਕਰਦਿਆਂ ਕਿਹਾ, ‘‘ਹਾਲਾਂਕਿ, ਅਮਰਿੰਦਰ ਸਿੰਘ ਅਤੇ ਬਾਦਲ ਸਾਹਬ (ਪ੍ਰਕਾਸ਼ ਸਿੰਘ ਬਾਦਲ) ਸੂੁਬੇ ਦੇ ਮੁੱਖ ਮੰਤਰੀ ਰਹੇ, ਪਰ ਇਸ ਦੇ ਬਾਵਜੂਦ ਇਲਾਕੇ ’ਚ ਵਿਕਾਸ ਦੀ ਘਾਟ ਦਿੱਸ ਰਹੀ ਹੈ।’’

ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣੀਆਂ ਸਨ ਪਰ ਸਿਆਸੀ ਪਾਰਟੀਆਂ ਦੇ ਕਹਿਣ ‘ਤੇ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਸੀ। ਹੁਣ ਪੰਜਾਬ ਵਿੱਚ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ ਤੇ ਇਨ੍ਹਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment