ਮੋਰਿੰਡਾ/ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਉਹ ਉਪਰਾਲਾ ਕੀਤਾ ਜਿਹੜਾ ਸ਼ਾਇਦ ਹੀ ਕਿਸੇ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੋਵੇ। ਮੁੱਖ ਮੰਤਰੀ ਚੰਨੀ ਨੇ ਕੁਝ ਬੱਚਿਆਂ ਨੂੰ ਹੈਲੀਕਾਪਟਰ ‘ਚ ਬੈਠਾ ਕੇ ਝੂਟੇ ਦਿੱਤੇ ।
ਦਰਅਸਲ ਮੋਰਿੰਡਾ ਫੇਰੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਕੁਝ ਬੱਚਿਆਂ ਨੂੰ ਹੈਲੀਕਾਪਟਰ ਦੇ ਨੇੜੇ ਖੇਡਦੇ ਦੇਖਿਆ। ਉਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਉਹਨਾਂ ਨੂੰ ਹੈਲੀਕਾਪਟਰ ‘ਚ ਬਿਠਾ ਕੇ ਝੂਟੇ ਦਿੱਤੇ ।
ਇਸ ਬਾਰੇ ਮੁੱਖ ਮੰਤਰੀ ਚੰਨੀ ਨੇ ਆਪਣੇ ਫੇਸਬੁੱਕ ਪੇਜ਼ ਅਤੇ ਟਵਿੱਟਰ ‘ਤੇ ਸਾਂਝਾ ਕਰਦਿਆਂ ਕਿਹਾ ਕਿ ਜਦੋਂ ਅਸੀਂ ਛੋਟੇ ਹੁੰਦੇ ਅਸਮਾਨ ਵਿੱਚ ਉਡਦੇ ਉੱਡਣ ਖਟੋਲਿਆਂ ਨੂੰ ਵੇਖ ਕੇ ਸੋਚਦੇ ਹੁੰਦੇ ਸੀ ਕਿ ਸਾਨੂੰ ਵੀ ਕਦੇ ਝੂਟੇ ਲੈਣ ਦਾ ਮੌਕਾ ਮਿਲੂ।
ਇਸੇ ਗੱਲ ਨੂੰ ਯਾਦ ਕਰਦਿਆਂ, ਮੈਂ ਪਿੰਡਾਂ ਦੇ ਕੁਝ ਬੱਚਿਆਂ ਨੂੰ ਆਪਣੇ ਨਾਲ ਹੈਲੀਕਾਪਟਰ ਵਿੱਚ ਉਡਾਣ ਭਰੀ ਅਤੇ ਉਨ੍ਹਾਂ ਦਾ ਸੁਪਨਾ ਪੂਰਾ ਕੀਤਾ।
While interacting with them, I felt that there was no dearth of talent in Punjab, but there is a need to give proper guidance to these children. I promise all the children of Punjab that I will do my best to create a bright future for them. pic.twitter.com/gGyN3XRcOL
— Charanjit Singh Channi (@CHARANJITCHANNI) November 28, 2021
ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਬੱਚਿਆਂ ਨਾਲ ਗੱਲਬਾਤ ਕਰਦਿਆਂ ਮੈਂ ਮਹਿਸੂਸ ਕੀਤਾ ਕਿ ਪੰਜਾਬ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ, ਪਰ ਇਨ੍ਹਾਂ ਬੱਚਿਆਂ ਨੂੰ ਸਹੀ ਸੇਧ ਦੇਣ ਦੀ ਲੋੜ ਹੈ। ਮੈਂ ਪੰਜਾਬ ਦੇ ਸਾਰੇ ਬੱਚਿਆਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਉਨ੍ਹਾਂ ਦਾ ਉੱਜਵਲ ਭਵਿੱਖ ਬਣਾਉਣ ਲਈ ਹਰ ਹੀਲਾ ਕਰਦਾ ਰਹਾਂਗਾ।