ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜ਼ਿਲ੍ਹਾ ਰੋਪੜ ਦੀ ਮੋਰਿੰਡਾ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ ਹੈ।
ਮੁੱਖ ਮੰਤਰੀ ਨੇ ਆਪ ਝੋਨੇ ਦੀ ਢੇਰੀ ਤੋਂ ਮੁੱਠੀ ਭਰ ਕੇ ਝੋਨੇ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਅਧਿਕਾਰੀਆਂ ਤੋਂ ਖ਼ਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਏਗਾ। ਉਨ੍ਹਾਂ ਮੰਡੀ ‘ਚ ਝੋਨੇ ਦੀ ਫ਼ਸਲ ਸੰਭਾਲ ਰਹੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਕੰਮ ਰਹੇ ਮਜ਼ਦੂਰਾਂ ਨਾਲ ਤਸਵੀਰਾਂ ਵੀ ਖਿਚਵਾਈਆਂ।