BIG NEWS : ਮੁੱਖ ਮੰਤਰੀ ਚੰਨੀ ਦਾ ਹੁਕਮ‌ ; ਹਰ ਮੰਗਲਵਾਰ ਹੋਇਆ ਕਰੇਗੀ ਕੈਬਨਿਟ ਦੀ ਮੀਟਿੰਗ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦੀ ਬਹਿਤਰੀ ਲਈ ਲਗਾਤਾਰ ‘ਐਕਸ਼ਨ ਮੋਡ’ ਵਿੱਚ ਹਨ। ਆਪਣੇ ਨਵੇਂ ਮੰਤਰੀ ਮੰਡਲ ਲਈ ਮੰਤਰੀਆਂ ਦੀ ਚੋਣ ਅਤੇ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਤੋਂ ਬਾਅਦ ਮੁੱਖ ਮੰਤਰੀ ਨੇ ਨਵੇਂ ਹੁਕਮ‌ ਜਾਰੀ ਕੀਤੇ ਹਨ, ਜਿਸ ਵਿਚ ਕਿਹਾ ਗਿਆ ਹੈ ਕਿ ਉਹ ਹਰ ਮੰਗਲਵਾਰ ਨੂੰ ਮੰਤਰੀਆਂ ਨਾਲ ਮੀਟਿੰਗ ਕਰਿਆ ਕਰਨਗੇ।

ਇਸ ਸਬੰਧ ‘ਚ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ।

    ਮੁੱਖ ਮੰਤਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਹ ਹਰ ਮੰਗਲਵਾਰ ਸਵੇਰੇ 11.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤਕ ਮੰਤਰੀਆਂ, ਵਿਧਾਇਕਾਂ ਅਤੇ ਹੋਰ ਸਿਆਸੀ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਚ ਮੁਲਾਕਾਤ ਕਰਿਆ ਕਰਨਗੇ ਅਤੇ ਉਸ ਤੋਂ ਬਾਅਦ 3 ਵਜੇ ਕੈਬਨਿਟ ਮੀਟਿੰਗ ਹੋਇਆ ਕਰੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਪ੍ਰਬੰਧਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਹਰ ਮੰਗਲਵਾਰ ਸਮੇਂ ਸਿਰ ਦਫਤਰ ਪੁੱਜਣ ਤੇ ਸਾਰਾ ਦਿਨ ਮੌਜੂਦ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲੋਡ਼ ਪੈਣ ‘ਤੇ ਉਨ੍ਹਾਂ ਨੂੰ ਬੁਲਾਇਆ ਜਾ ਸਕੇ।

Share This Article
Leave a Comment