Home / News / ਮੁੱਖ ਮੰਤਰੀ ਚੰਨੀ ਨੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਚੰਨੀ ਨੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਸੂਬੇ ਦੀਆਂ ਨਿਵੇਸ਼ ਪੱਖੀ ਸਹੂਲਤਾਂ ਦਾ ਲਾਭ ਉਠਾਉਣ ਦਾ ਸੱਦਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ‘ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ’ ਨੂੰ ਆਦੇਸ਼ ਦਿੱਤੇ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਪੰਜਾਬ ਵਿਚ ਆਪਣੇ ਯੂਨਿਟ ਸਥਾਪਤ ਕਰਕੇ ਨਿਵੇਸ਼ ਪੱਖੀ ਸਹੂਲਤਾਂ ਅਤੇ ਰਿਆਇਤਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।

ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰਜਤ ਅਗਰਵਾਲ ਨੇ ਕਿਹਾ ਕਿ ‘ਕਾਰੋਬਾਰ ਪਹਿਲਾਂ’ ਦੀ ਨੀਤੀ ਦੇ ਤਹਿਤ ਪੰਜਾਬ ਨੇ ਸਹੀ ਮਾਅਨਿਆਂ ਵਿਚ ਕਾਰੋਬਾਰ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੀ ਪਹੁੰਚ ਅਪਣਾਈ ਜਿੱਥੇ ਕਾਰੋਬਾਰ ਚਲਾਉਣ ਦੀ ਪੂਰਨ ਆਜ਼ਾਦੀ ਹੈ ਅਤੇ ਸਰਕਾਰ ਸਿਰਫ਼ ਸਹੂਲਤਾਂ ਪ੍ਰਦਾਨ ਕੀਤੇ ਜਾਣ ਵਜੋਂ ਆਪਣੀ ਭੂਮਿਕਾ ਨਿਭਾਉਂਦੀ ਹੈ।

ਸੀ.ਈ.ਓ. ਨੇ ਕਿਹਾ, ‘ਪੰਜਾਬ ਸਰਕਾਰ ਸੂਬੇ ਵਿਚ ਸੁਖਾਵਾਂ ਤੇ ਸਥਿਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਕਿ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਢੁਕਵੇਂ ਉਦਯੋਗਿਕ ਮੌਕੇ ਮੁਹੱਈਆ ਕਰਵਾਏ ਜਾ ਸਕਣ।’

Check Also

ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਪ੍ਰਵਾਨ; ਭਾਜਪਾ ਨੇ ਖਾਲਸਾ ਪੰਥ ਦੀਆਂ ਪਵਿੱਤਰ ਸੰਸਥਾਵਾਂ ’ਤੇ ਸਿੱਧਾ ਹਮਲਾ ਕੀਤਾ ਹੈ: ਸੁਖਬੀਰ ਬਾਦਲ

ਕਰਤਾਰਪੁਰ (ਜਲੰਧਰ): ਪਾਜਪਾ ਅਤੇ ਕੇਂਦਰ ਸਰਕਾਰ ’ਤੇ ਸਿੱਧਾ ਹੱਲਾ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ …

Leave a Reply

Your email address will not be published. Required fields are marked *