ਚੰਡੀਗੜ੍ਹ : ਪੰਜਾਬ ਸਰਕਾਰ ਭਲਕੇ ਆਮ ਲੋਕਾਂ ਲਈ ਕੋਈ ਵੱਡਾ ਐਲਾਨ ਕਰ ਸਕਦੀ ਹੈ। ਇਹ ਐਲਾਨ ਕੀ ਹੈ ਇਸ ਬਾਰੇ ਫ਼ਿਲਹਾਲ ਸਸਪੈਂਸ ਬਣਿਆ ਹੋਇਆ ਹੈ। ਹਾਂ, ਇੰਨਾ ਜ਼ਰੂਰ ਹੈ ਕਿ ਇਹ ਐਲਾਨ ਵੀਰਵਾਰ ਨੂੰ ਬਾਅਦ ਦੁਪਹਿਰ 3 ਵਜੇ ਮੁੱਖ ਮੰਤਰੀ ਵੱਲੋਂ ਕੀਤਾ ਜਾਵੇਗਾ।
ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਸਿਰਫ ਇੰਨਾ ਹੀ ਲਿਖਿਆ ਗਿਆ ਹੈ , “2 ਦਸੰਬਰ, ਦੁਪਹਿਰ 3 ਵਜੇ” ।
ਇਸ ਦੇ ਨਾਲ ਹੀ ਇੱਕ ਬੈਨਰ ਸ਼ੇਅਰ ਕੀਤਾ ਗਿਆ ਹੈ, ਜਿਸ ‘ਤੇ ਲਿਖਿਆ ਹੈ; “ਇਰਾਦਾ ਪੱਕਾ, ਵਾਅਦਾ ਪੱਕਾ” ।
2nd December, 3 pm pic.twitter.com/FAL1d0uEg9
— Charanjit Singh Channi (@CHARANJITCHANNI) December 1, 2021
ਮੰਨਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਕੋਈ ਅਹਿਮ ਫੈਸਲਾ ਲਿਆ ਗਿਆ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਚੰਨੀ ਵੀਰਵਾਰ ਨੂੰ ਕਰਨਗੇ।
ਸੂਤਰਾਂ ਦੀ ਮੰਨੀਏ ਤਾਂ ‘ਆਪ’ ਸੁਪਰੀਮੋ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਵੱਡੇ ਵਾਅਦਿਆਂ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਕਾਫ਼ੀ ਹਲਚਲ ਹੈ, ਕਾਂਗਰਸ ਵੀ ਅਜਿਹਾ ਹੀ ਕੋਈ ਵਾਅਦਾ ਸੂਬੇ ਦੇ ਲੋਕਾਂ ਨਾਲ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਲਕੇ ਪੰਜਾਬ ਆ ਰਹੇ ਹਨ। ਕੇਜਰੀਵਾਲ ਵੀਰਵਾਰ (02 ਦਸੰਬਰ) ਨੂੰ ਪਠਾਨਕੋਟ ਵਿੱਚ ਪਾਰਟੀ ਦੀ ‘ਤਿਰੰਗਾ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਪੰਜਾਬ ਪੁੱਜ ਰਹੇ ਹਨ। ਅਜਿਹੇ ਵਿੱਚ ਵੇਖਣਾ ਹੋਵੇਗਾ ਮੁੱਖ ਮੰਤਰੀ ਚੰਨੀ ਵੱਲੋਂ ਭਲਕੇ ਕੀ ਐਲਾਨ ਕੀਤਾ ਜਾਂਦਾ ਹੈ।