ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

TeamGlobalPunjab
1 Min Read

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕਸਭਾ ਦੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ ਤੋਂ ਪਹਿਲਾਂ ਆਖ਼ਰੀ ਵਾਰ ਲੋਕ ਸਭਾ `ਚ ਹਿੱਸਾ ਲਿਆ ਅਤੇ ਸੰਬੋਧਨ ਕੀਤਾ।

ਅਸਤੀਫ਼ਾ ਦੇਣ ਤੋਂ ਬਾਅਦ ਮਾਨ ਨੇ ਕਿਹਾ ਕਿ ਇਸ ਸਦਨ ਦੀ ਯਾਦ ਆਏਗੀ ਪਰ ਹੁਣ ਵੱਡੀ ਜ਼ਿੰਮੇਵਾਰੀ ਨਿਭਾਉਣੀ ਹੈ ਜਿਸ ਕਾਰਨ ਇਹ ਅਸਤੀਫਾ ਦੇਣਾ ਪਿਆ ਹੈ। ਪੰਜਾਬ ਰਵਾਨਾ ਹੋਣ ਤੋਂ ਪਹਿਲਾਂ ਮਾਨ ਨੇ ਲੋਕ ਸਭਾ `ਚ ਆਪਣੇ ਆਖਰੀ ਦਿਨ ਕਿਹਾ, `ਮੈਂ ਇਸ ਸਦਨ ਨੂੰ ਯਾਦ ਕਰਾਂਗਾ।

ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਵੀ ਮੁਲਾਕਾਤ ਕਰਕੇ  ਦੋਵਾਂ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment