ਸਮਾਰਟ ਸਿਟੀ ਪ੍ਰੋਜੈਕਟ ਤਹਿਤ ਮੁਹਾਲੀ ਨੂੰ ਸ਼ਾਮਲ ਕਰਨ ਲਈ ਮੁੱਖ ਮੰਤਰੀ ਦੇ ਯਤਨ ਇੱਕ ਸ਼ਲਾਘਾਯੋਗ ਕਦਮ – ਅਮਰਜੀਤ ਸਿੱਧੂ

Global Team
2 Min Read

ਮੋਹਾਲੀ: ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ (ਜੀਤੀ) ਨੇ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਾਂ ਬਾਰੇ ਮੰਤਰੀ ਹਰਦੀਪ ਪੁਰੀ ਨਾਲ ਗੱਲਬਾਤ ਕਰਕੇ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਾਮਿਲ ਕਰਨ ਦੀ ਸਿਫਾਰਿਸ਼ ਕੀਤੀ। ਉਨ੍ਹਾਂ ਨੇ ਇਸ ਪਹਿਲ ਦਾ ਸਵਾਗਤ ਕੀਤਾ।

ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਇਸ ਮੀਟਿੰਗ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਹੋਰ ਸੀਨੀਅਰ ਭਾਜਪਾ ਲੀਡਰਸ਼ਿਪ ਨਾਲ ਕਈ ਦੌਰ ਦੀਆਂ ਮੀਟਿੰਗਾਂ ਕੀਤਿਆਂ ਅਤੇ ਮੋਹਾਲੀ ਨੂੰ ਸਮਾਰਟ ਸਿਟੀ ਪ੍ਰੋਜੈਕਟ ਦੇ ਤਹਿਤ ਸ਼ਾਮਲ ਕਰਨ ਦੀ ਮੰਗ ਕੀਤੀ। ਮੀਟਿੰਗ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੀ ਮੁਕੰਮਲ ਪੋਰਟਫੋਲੀਓ ਰਿਪੋਰਟ ਮੰਤਰੀ ਜੀ ਨੂੰ ਸੌਂਪੀ ਸੀ। ਜਿਸ ਉਤੇ ਮੰਤਰੀ ਵੱਲੋਂ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਅਸੀਂ ਮੋਹਾਲੀ ਦੀਆਂ ਸੁਵਿਧਾਵਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਨਾਲ ਮੇਲਣ ਲਈ ਸਖ਼ਤ ਯਤਨ ਕਰ ਰਹੇ ਹਾਂ, ਜਿਸ ਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਾਮਿਲ ਕਰਨ ਨਾਲ ਮੁਹਾਲੀ ਦੇ ਵਿਕਾਸ ਵਿੱਚ ਹੋਰ ਗਤੀ ਮਿਲੇਗੀ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਵਿਧਾਇਕ ਦੇ ਆਉਣ ਤੋਂ ਬਾਆਦ ਮੋਹਾਲੀ ਨੇ ਸ਼ਹਿਰ ਦੇ ਵਿਕਾਸ ਦੀ ਗਤੀ ਤੇ ਰੋਕ ਲੱਗੀ ਹੈ ਅਤੇ ਉਹ ਮੋਹਾਲੀ ਲਈ ਕੋਈ ਨਵਾਂ ਪ੍ਰੋਜੈਕਟ ਲਿਆਉਣ ਵਿੱਚ ਅਸਮਰਥ ਰਹੇ ਹਨ। ਉਹਨਾਂ ਨੇ ਕਿਹਾ ਵਿਧਾਇਕ ਕਿਸੇ ਨੂੰ ਵੀ ਮਿਲਕੇ ਰਾਜ਼ੀ ਨਹੀਂ ਅਤੇ ਉਹਨਾਂ ਤੋਂ ਮੋਹਾਲੀ ਦੇ ਵਿਕਾਸ ਦੀ ਕੋਈ ਉੱਮੀਦ ਨਹੀਂ ਰਾਖੀ ਜਾ ਸਕਦੀ।

ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਸ਼ਹਿਰ ਦੇਸ਼ ਦੇ ਵਿਕਸਤ ਸ਼ਹਿਰਾਂ ਨਾਲ ਮੇਲ ਕਰਨ ਦੀਆਂ ਅਪਾਰ ਸਮਰੱਥਾ ਰੱਖਦਾ ਹੈ। ਰਾਜਨੀਤੀ ਤੋਂ ਉਪਰ ਉਠ ਕੇ ਇਕਜੁੱਟ ਹੋ ਕੇ ਅਸੀਂ ਮੋਹਾਲੀ ਨੂੰ ਦੇਸ਼ ਦਾ ਸਭ ਤੋਂ ਉੱਨਤ ਸ਼ਹਿਰ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰ ਸਕਦੇ ਹਾਂ, ਇਨ੍ਹਾਂ ਯਤਨਾਂ ਵਿੱਚ ਅਸੀਂ ਕੋਈ ਕਸਰ ਬਾਕੀ ਨਹੀਂ ਛੱਡਾਂਗੇ।

Share This Article
Leave a Comment