CM ਹਿਮੰਤਾ ਬਿਸਵਾ ਸਰਮਾ ਦਾ ਐਲਾਨ, ਆਸਾਮ ‘ਚ ਸ਼ਰਾਬੀ ਪੁਲਿਸ ਵਾਲਿਆਂ ਨੂੰ ਦਿਤਾ ਜਾਵੇਗਾ VRS

Rajneet Kaur
3 Min Read

ਨਿਊਜ਼ ਡੈਸਕ: ਅਸਾਮ ਦੀ ਹਿਮੰਤ ਬਿਸਵਾ ਸਰਮਾ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਸ਼ਰਾਬੀ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।ਸੂਬੇ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੁਲਿਸ ਵਿਭਾਗ ਦੇ ਕਰੀਬ 300 ਅਧਿਕਾਰੀਆਂ ਨੂੰ ‘ਸ਼ਰਾਬ ਦੀ ਲਤ’ ਕਾਰਨ ਸਵੈ-ਇੱਛਾ ਨਾਲ ਸੇਵਾਮੁਕਤੀ (ਵੀ.ਆਰ.ਐਸ.) ਦਿੱਤੀ ਜਾਵੇਗੀ, ਯਾਨੀ ਨਸ਼ੇ ਦੀ ਆਦਤ ਪਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ VRS  ਦਿੱਤਾ ਜਾਵੇਗਾ। ਜਿਸ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਜੋ ਪੁਲਿਸ ਮੁਲਾਜ਼ਮ ਜ਼ਿਆਦਾ ਸ਼ਰਾਬ ਪੀਂਦੇ ਹਨ, ਉਨ੍ਹਾਂ ਦੀ ਸੇਵਾ ‘ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪੁਲਿਸ  ਮੁਲਾਜ਼ਮਾਂ ਖ਼ਿਲਾਫ਼ ਲੋਕਾਂ ਦੀਆਂ ਗੰਭੀਰ ਸ਼ਿਕਾਇਤਾਂ ਹਨ।ਪੁਲਿਸ ਮੁਲਾਜ਼ਮਾਂ ਦੀ ਸਵੈ-ਇੱਛਤ ਸੇਵਾਮੁਕਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਇਨ੍ਹਾਂ 300 ਖਾਲੀ ਅਸਾਮੀਆਂ ਨੂੰ ਭਰਨ ਲਈ ਨਵੀਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘ਲਗਭਗ 300 ਅਧਿਕਾਰੀ ਅਤੇ ਜਵਾਨ ਸ਼ਰਾਬ ਦੇ ਆਦੀ ਹਨ ਅਤੇ ਨਸ਼ੇ ਕਾਰਨ ਉਨ੍ਹਾਂ ਦੇ ਸਰੀਰ ਨੂੰ ਕਾਫੀ ਨੁਕਸਾਨ ਹੋਇਆ ਹੈ। ਸਰਕਾਰ ਨੇ ਉਨ੍ਹਾਂ ਲਈ VRS ਦਾ ਪ੍ਰਬੰਧ ਕੀਤਾ ਹੋਇਆ ਹੈ।

ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਕੋਲ ਗ੍ਰਹਿ ਵਿਭਾਗ ਦਾ ਚਾਰਜ ਵੀ ਹੈ। ਇਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਰਾਣੇ ਨਿਯਮ ਹਨ ਪਰ ਅਸੀਂ ਇਸ ਦੀ ਵਰਤੋਂ ਨਹੀਂ ਕੀਤੀ। ਦਰਅਸਲ 10 ਮਈ ਨੂੰ ਅਸਾਮ ਦੀ ਹਿਮੰਤ ਬਿਸਵਾ ਸਰਮਾ ਸਰਕਾਰ ਦੋ ਸਾਲ ਪੂਰੇ ਕਰ ਰਹੀ ਹੈ। ਦਸਣਯੋਗ ਹੈ ਕਿ ਇਸ ਮੌਕੇ ਉਹ ਕੁਝ ਨਵੇਂ ਫੈਸਲੇ ਵੀ ਲੈ ਸਕਦੇ ਹਨ ਅਤੇ ਇਹ ਫੈਸਲਾ ਵੀ ਇਸੇ ਕੜੀ ਦਾ ਹਿੱਸਾ ਹੈ। ਦਸ ਦਈਏ ਕਿ ਇਸੇ ਤਰ੍ਹਾਂ ਦੇ VRS ਨਿਯਮ ਪਹਿਲਾਂ ਹੀ ਕਈ ਰਾਜਾਂ ਵਿੱਚ ਲਾਗੂ ਹਨ, ਪਰ ਇਹ ਪਹਿਲੀ ਵਾਰ ਅਸਾਮ ਵਿੱਚ ਲਾਗੂ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਹਿਮੰਤ ਨੇ ਕਿਹਾ ਕਿ ਵੀਆਰਐਸ ਦਿੱਤੇ ਜਾਣ ਤੋਂ ਬਾਅਦ ਵੀ, ਇਹ ਸ਼ਰਾਬੀ ਪੁਲਿਸ ਅਧਿਕਾਰੀ ਪੂਰੀ ਤਨਖਾਹ ਲੈਂਦੇ ਰਹਿਣਗੇ, ਬੱਸ ਡਿਊਟੀ ਲਈ ਉਨ੍ਹਾਂ ਦੀ ਜਗ੍ਹਾ ਨਵਾਂ ਅਧਿਕਾਰੀ ਲਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment