ਰੂਪਨਗਰ : ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਭਲੇ ਦੀ ਅਰਦਾਸ ਕੀਤੀ।
CM ਮਾਨ ਨੇ ਸਿੱਖ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉੱਥੇ ਹੀ ਉਹਨਾਂ ਨੇ ਗੁਰੂ ਸਾਹਿਬ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਪੂਰਾ ਜੀਵਨ ਕੌਮ ਦੇ ਲੇਖੇ ਲਗਾਇਆ ਉਹਨਾਂ ਨੇ ਕੌਮ ਲਈ ਲੜਾਈਆਂ ਲੜੀਆਂ। ਗੁਰੂ ਸਾਹਿਬ ਨੇ ਸਿੱਖਾਂ ਨੂੰ ਬਹਾਦਰੀ ਦਾ ਨਵਾਂ ਸੰਕਲਪ ਦਿੱਤਾ। ਗੁਰੂ ਪਾਤਸ਼ਾਹ ਨੇ ਆਪਣੇ ਸਿੱਖਾਂ ਨੂੰ ਸਵਾ- ਸਵਾ ਲੱਖ ਨਾਲ ਲੜਣ ਲਈ ਤਿਆਰ ਕੀਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਿਰਫ਼ ਸਾਨੂੰ ਲੜਣਾ ਹੀ ਨਹੀਂ ਸਿਖਾਇਆ ਸਗੋਂ ਪੜ੍ਹਣਾ ਵੀ ਸਿੱਖਿਆ ਹੈ। ਗੁਰੂ ਨੇ ਸਾਨੂੰ ਸ਼ਬਦ ਦੇ ਨਾਲ ਜੋੜਿਆ ਹੈ। ਗੁਰੂ ਸਾਹਿਬ ਨੇ ਚੰਡੀ ਦੀ ਵਾਰ ਰਾਹੀਂ ਖਾਲਸੇ ਦੇ ਅੰਦਰ ਜੋਸ਼ ਭਰਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।