CM ਮਾਨ ਸਰਕਾਰ ਲਾਲੜੂ ਵਿਖੇ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਕਰੇਗੀ ਸਥਾਪਤ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨਿਸ਼ਚਿਤ ਕਰਨ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਟ੍ਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਲਿਆ ਹੈ। ਇਹ ਉੱਤਰ ਭਾਰਤ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਸੰਸਥਾ ਹੋਵੇਗੀ। ਇਸ ਵਿਚ ਨੌਜਵਾਨਾਂ ਨੂੰ ਅੱਗ ਦੀਆਂ ਘਟਨਾਵਾਂ ਨਾਲ ਨਿਪਟਣ ਲਈ ਨਵੇਂ ਤਰੀਕੇ ਸਿਖਾਏ ਜਾਣਗੇ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕ ਇਹ ਹਾਈਟੈੱਕ ਸੰਸਥਾ ਐੱਸਏਐੱਸ ਨਗਰ ਦੇ ਲਾਲੜੂ ਕਸਬੇ ਵਿਚ ਬਣੇਗਾ। ਲਗਭਗ 20 ਏਕੜ ਖੇਤਰ ਵਿਚ ਬਣਨ ਵਾਲੀ ਇਸ ਸੰਸਥਾ ਨੂੰ ਭਾਰਤ ਸਰਕਾਰ ਤੋਂ ਮਾਨਤਾ ਮਿਲੇਗੀ ਤੇ ਇਹ ਪੰਜਾਬ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਵਿਭਾਗ ਅਧੀਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸੰਸਥਾ ਵਿਚ ਹਾਈਟੈੱਕ ਤਕਨੀਕਾਂ ਦੀ ਉੱਚ ਪੱਧਰੀ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਵਿਚ ਅੱਗ ਬੁਝਾਉਣ, ਰੈਸਕਿਊ ਕਰਨ, ਫਾਇਰ ਐੈਕਟ, ਰਾਜ ਐਕਟ, ਨੈਸ਼ਨਲ ਬਿਲਡਿੰਗ ਕੋਡ, ਫਾਇਰ ਸੇਫਟੀ ਸਟੈਂਡਰਡ, ਇੰਡਸਟਰੀਅਲ ਸਟੈਂਡਰਡ, ਐਮਰਜੈਂਸੀ ਰਿਸਪਾਂਸ ਸਿਸਟਮ, ਸਪੈਸ਼ਲ ਸਰਵਿਸ ਕਾਲ, ਐਮਰਜੈਂਸੀ ਸਿਚੂਏਸ਼ਨ ਆਦਿ ‘ਤੇ ਕੋਰਸ ਕਰਵਾਏ ਜਾਣਗੇ। ਇਸ ਵਿੱਚ ਵਿਦਿਆਰਥੀਆਂ ਨੂੰ ਹਾਈਟੈਕ ਸੁਰੱਖਿਆ ਉਪਕਰਨਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਭਾਗੀ ਤਰੱਕੀ ਦੇ ਮੌਕੇ ਮਿਲਣਗੇ।

ਨਿੱਜਰ ਅਨੁਸਾਰ ਇਹ ਟ੍ਰੇਨਿੰਗ ਇੰਟਰਨੈਸ਼ਨਲ ਪੱਧਰ ਦੇ ਟਰੇਂਡ ਇੰਸਟਰਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟ੍ਰੇਨਿੰਗ ਵਾਸਤੇ ਪੰਜਾਬ ਫਾਇਰ ਸਰਵਸਿਜ ਵਿੱਚ ਕੰਮ ਕਰ ਰਹੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਹਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ ਖੁੱਲਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇ ਮੌਕੇ ਵੀ ਪੈਦਾ ਹੋਣਗੇ। ਇਸ ਤੋਂ ਇਲਾਵਾ ਫਾਇਰ ਸਰਵਸਿਜ ਵਿਚ ਪਹਿਲਾਂ ਤੋਂ ਹੀ ਸੇਵਾ ਨਿਭਾ ਰਹੇ ਅਧਿਕਾਰੀ/ਕਰਮਚਾਰੀ ਵੀ ਇਥੋਂ ਅਡਵਾਂਸ ਕੋਰਸ ਕਰ ਸਕਣਗੇ। ਇਸ ਦੇ ਨਾਲ ਉਨਾਂ ਨੂੰ ਵਿਭਾਗੀ ਤਰੱਕੀ ਦੇ ਮੌਕੇ ਉਪਲਬਧ ਹੋਣਗੇ।

Share this Article
Leave a comment