ਹਸਪਤਾਲ ‘ਚ ਸਤੇਂਦਰ ਜੈਨ ਨੂੰ ਮਿਲਣ ਪਹੁੰਚੇ CM ਕੇਜਰੀਵਾਲ, ਗਲੇ ਲਗਾ ਕੇ ਕਹੀ ਇਹ ਗੱਲ

Rajneet Kaur
2 Min Read

ਨਿਊਜ਼ ਡੈਸਕ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ LNJP ਹਸਪਤਾਲ ‘ਚ ਦਾਖਲ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨਾਲ ਮੁਲਾਕਾਤ ਕੀਤੀ। ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰੀ ਤੋਂ ਲਗਭਗ ਇਕ ਸਾਲ ਬਾਅਦ ਹਸਪਤਾਲ ‘ਚ ਦੋਹਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਸੀ। ਇਸ ਮੁਲਾਕਾਤ ‘ਚ ਆਪਣੀ ਪਾਰਟੀ ਦੇ ਨੇਤਾ ਨੂੰ ਮਿਲ ਕੇ ਖੁਸ਼ ਹੋਏ ਕੇਜਰੀਵਾਲ ਨੇ ਜੈਨ ਨੂੰ ਗਲੇ ਲਗਾਇਆ ਅਤੇ ਉਨ੍ਹਾਂ ਨੂੰ ਆਪਣਾ ਹੀਰੋ ਅਤੇ ਬਹਾਦਰ ਆਦਮੀ ਦੱਸਿਆ ਅਤੇ ਉਨ੍ਹਾਂ ਦੀ ਮੁਲਾਕਾਤ ਦੀ ਤਸਵੀਰ ਵੀ ਟਵਿਟਰ ‘ਤੇ ਸ਼ੇਅਰ ਕੀਤੀ।

ਦਸਣਯੋਗ ਹੈ ਕਿ  ਦਿੱਲੀ ਸਰਕਾਰ ‘ਚ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਤਿਹਾੜ ਜੇਲ੍ਹ ਦੇ ਬਾਥਰੂਮ ਵਿਚ ਚੱਕਰ ਆਉਣ ਕਾਰਨ ਡਿੱਗ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਡੀਡੀਯੂ ਹਸਪਤਾਲ ਵਿਚ ਦਾਖਲ ਕਰਵਾਉਣ ਤੋਂ ਬਾਅਦ ਐਲਐਨਜੇਪੀ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਸੀ। ਇਸ ਮੁਲਾਕਾਤ ‘ਚ ਦੋਵਾਂ ਨੇਤਾਵਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਨਜ਼ਰ ਆ ਰਹੀ ਹੈ।

ਦੱਸ ਦੇਈਏ ਕਿ ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ 30 ਮਈ 2022 ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੇ ਸਿਹਤ ਖਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਕਈ ਵਾਰ ਜ਼ਮਾਨਤ ਦੀ ਮੰਗ ਕੀਤੀ ਸੀ। ਵੀਰਵਾਰ ਨੂੰ ਤਿਹਾੜ ਜੇਲ ਦੇ ਬਾਥਰੂਮ ‘ਚ ਚੱਕਰ ਆਉਣ ਕਾਰਨ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ 42 ਦਿਨਾਂ ਲਈ ਜ਼ਮਾਨਤ ਦੇ ਦਿੱਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment