CM ਕੇਜਰੀਵਾਲ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ LG ਨੂੰ ਲਿਖੀ ਚਿੱਠੀ

Rajneet Kaur
2 Min Read

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਚਿੱਠੀ ਲਿਖ ਕੇ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਚਿੱਠੀ ਵਿੱਚ ਲਿਖਿਆ ਕਿ ਰਾਸ਼ਟਰੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਚਿੰਤਾਜਨਕ ਹੈ। ਪਿਛਲੇ 24 ਘੰਟਿਆਂ ‘ਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਚਾਰ ਕਤਲ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਦਿੱਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣ ਲਈ LG ਨੂੰ ਅਪੀਲ ਕੀਤੀ ਹੈ।ਉਨ੍ਹਾਂ ਲਿਖਿਆ ਕਿ ਉਹ ਇਸ ਮੁੱਦੇ ‘ਤੇ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹਨ।

ਕੇਜਰੀਵਾਲ ਨੇ ਚਿੱਠੀ ‘ਚ ਲਿਖਿਆ ਹੈ ਕਿ ਦਿੱਲੀ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਲਈ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਐੱਲ.ਜੀ. ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ  ਦੋਸ਼ ਲਾਇਆ ਕਿ ਦਿੱਲੀ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਕੁਝ ਕਦਮ ਚੁੱਕਣ ਦੀ ਫੌਰੀ ਲੋੜ ਹੈ ਪਰ ਦਿੱਲੀ ਵਿੱਚ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਨੀਤੀਘਾੜਿਆਂ ਵੱਲੋਂ ਇਸ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਰਵਿੰਦ ਕੇਜਰੀਵਾਲ ਦਿੱਲੀ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਲਗਾਤਾਰ LG ਅਤੇ ਕੇਂਦਰ ਸਰਕਾਰ ‘ਨੂੰ ਨਿਸ਼ਾਨੇ ‘ਤੇ ਲੈ ਰਹੇ ਹਨ।ਇਸ ਤੋਂ ਪਹਿਲਾਂ ਐਤਵਾਰ ਨੂੰ, ਉਨ੍ਹਾਂ ਨੇ ਕਿਹਾ, ਜੇਕਰ ਦਿੱਲੀ ਵਿੱਚ ਕਾਨੂੰਨ ਵਿਵਸਥਾ ਉਪ ਰਾਜਪਾਲ ਦੀ ਬਜਾਏ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅਧੀਨ ਹੁੰਦੀ ਤਾਂ ਰਾਸ਼ਟਰੀ ਰਾਜਧਾਨੀ ਸੁਰੱਖਿਅਤ ਹੋਣੀ ਸੀ।

ਕੇਜਰੀਵਾਲ ਦਾ ਇਹ ਬਿਆਨ ਦੱਖਣ-ਪੱਛਮੀ ਦਿੱਲੀ ਦੇ ਆਰਕੇ ਪੁਰਮ ਇਲਾਕੇ ‘ਚ ਐਤਵਾਰ ਸਵੇਰੇ ਹਮਲਾਵਰਾਂ ਵੱਲੋਂ ਕਥਿਤ ਤੌਰ ‘ਤੇ ਦੋ ਔਰਤਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਆਇਆ ਹੈ। ਪੁਲਿਸ ਮੁਤਾਬਕ ਹਮਲਾਵਰਾਂ ਦਾ ਪੀੜਤਾ ਦੇ ਭਰਾ ਨਾਲ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ ਸੀ। ਘਟਨਾ ਦੇ ਸਬੰਧ ‘ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment