ਮੋਹਾਲੀ: ਪੂਰੇ ਦੇਸ਼ ਵਿੱਚ ਅੱਜ ਮਹਾਸ਼ਿਵਰਾਤਰੀ ਦੀ ਧੂੰਮ ਦਿਖਾਈ ਦੇ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਇਸ ਮਹੀਨੇ ਖੁਸ਼ੀ ਆਉਣ ਵਾਲੀ ਹੈ। ਇਸ ਤੋਂ ਪਹਿਲਾਂ ਉਹ ਅੱਜ ਸ਼ਿਵਰਾਤਰੀ ਦੇ ਮੌਕੇ ‘ਤੇ ਆਪਣੇ ਪਰਿਵਾਰ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਲਈ ਸ਼ਿਵ ਮੰਦਰ ‘ਚ ਮੱਥਾ ਟੇਕਣ ਲਈ ਪਹੁੰਚੇ। ਉਨ੍ਹਾਂ ਮੁਹਾਲੀ ਦੇ ਫੇਜ਼ 11 ਵਿੱਚ ਸਥਿਤ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹਨ।
ਸੀ.ਐਮ.ਭਗਵੰਤ ਮਾਨ ਅਤੇ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਮੋਹਾਲੀ ਫੇਜ਼ 11 ਦੇ ਸ਼ਿਵ ਮੰਦਿਰ ਵਿੱਚ ਜਾ ਕੇ ਮੱਥਾ ਟੇਕ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਲਿਆ ਹੈ। ਉਨ੍ਹਾਂ ਨੇ ਪ੍ਰਾਥਣਾ ਕੀਤੀ ਕਿ ਭਗਵਾਨ ਭੋਲੇਨਾਥ ਸਾਰੀਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ। ਹਰ ਕੋਈ ਖੁਸ਼ ਅਤੇ ਤੰਦਰੁਸਤ ਹੋਵੇ। ਇਸ ਦੌਰਾਨ ਸੀ.ਐਮ ਮਾਨ ਅਤੇ ਡਾ: ਗੁਰਪ੍ਰੀਤ ਕੌਰ ਨੇ ਇਕੱਠੇ ਸ਼ਿਵਲਿੰਗ ‘ਤੇ ਜਲ ਅਤੇ ਪੰਚ-ਇਸ਼ਨਾਨ ਵੀ ਕਰਵਾਇਆ। ਕੁਝ ਸਮਾਂ ਉਹ ਮੰਦਰ ਵਿੱਚ ਰੁੱਕੇ ਅਤੇ ਸ਼ਿਵਲਿੰਗ ਦੇ ਸਾਹਮਣੇ ਬੈਠ ਕੇ ਪੂਜਾ ਅਰਚਨਾ ਕੀਤੀ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਤੇ ਸੂਬਾ ਵਾਸੀਆਂ ਨੂੰ ਇਸ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ…ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ…
ਮਹਾਸ਼ਿਵਰਾਤਰੀ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ… pic.twitter.com/15Q7RKeugE
— Bhagwant Mann (@BhagwantMann) March 8, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।