ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਸੁਪਰੀਮੋ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇਸ ਸਮੇਂ ਰਾਜਧਾਨੀ ਦਿੱਲੀ ‘ਚ ਹਨ। ਉਹ ਬੁੱਧਵਾਰ ਸ਼ਾਮ 5 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਪਹੁੰਚੀ ਅਤੇ ਉਨ੍ਹਾਂ ਨਾਲ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਮਮਤਾ ਨੇ ਪ੍ਰਧਾਨ ਮੰਤਰੀ ਨੂੰ ਬੰਗਾਲ ਗਲੋਬਲ ਬਿਜ਼ਨਸ ਸਮਿਟ (BGBS) ਦੇ ਉਦਘਾਟਨ ਲਈ ਸੱਦਾ ਵੀ ਦਿੱਤਾ, ਜਿਹੜਾ ਪ੍ਰਧਾਨਮੰਤਰੀ ਨੇ ਸਵੀਕਾਰ ਕਰ ਲਿਆ।
ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਮਤਾ ਬੈਨਰਜੀ ਨੇ ਕਿਹਾ- ਮੈਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੂਬੇ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਮੈਂ ਬੀਐਸਐਫ ਦੇ ਅਧਿਕਾਰ ਖੇਤਰ ਦੇ ਵਿਸਤਾਰ ਦੇ ਮੁੱਦੇ ‘ਤੇ ਵੀ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਪੀਐਮ ਨਾਲ ਮੁਲਾਕਾਤ ਦੌਰਾਨ ਮਮਤਾ ਨੇ ਤ੍ਰਿਪੁਰਾ ਵਿੱਚ ਹਿੰਸਾ ਦੇ ਮੁੱਦੇ ਤੋਂ ਇਲਾਵਾ ਰਾਜ ਦੇ ਵਿਕਾਸ ਦੇ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਕੀਤੀ।
मैंने BGBS कॉन्फ्रेंस का उद्घाटन करने के लिए प्रधानमंत्री को निमंत्रण दिया है, प्रधानमंत्री ने निमंत्रण स्वीकार किया है: पश्चिम बंगाल की मुख्यमंत्री ममता बनर्जी
— ANI_HindiNews (@AHindinews) November 24, 2021
ਮਮਤਾ ਨੇ ਦੋਸ਼ ਲਗਾਇਆ ਹੈ ਕਿ ਤ੍ਰਿਪੁਰਾ ‘ਚ ਬਿਪਲਬ ਦੇਬ ਦੀ ਸਰਕਾਰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਸੁਪਰੀਮ ਕੋਰਟ ਨੇ ਤ੍ਰਿਪੁਰਾ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਟੀਐਮਸੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਦੁਪਹਿਰ 3.30 ਵਜੇ ਮਮਤਾ ਨੇ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨਾਲ ਵੀ ਮੁਲਾਕਾਤ ਕੀਤੀ।