Home / News / ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਬੀਐਸਐਫ ਦਾ ਅਧਿਕਾਰ ਖੇਤਰ ਵਧਾਏ ਜਾਣ ‘ਤੇ ਜਤਾਇਆ ਇਤਰਾਜ਼

ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਬੀਐਸਐਫ ਦਾ ਅਧਿਕਾਰ ਖੇਤਰ ਵਧਾਏ ਜਾਣ ‘ਤੇ ਜਤਾਇਆ ਇਤਰਾਜ਼

ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਸੁਪਰੀਮੋ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇਸ ਸਮੇਂ ਰਾਜਧਾਨੀ ਦਿੱਲੀ ‘ਚ ਹਨ। ਉਹ ਬੁੱਧਵਾਰ ਸ਼ਾਮ 5 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਪਹੁੰਚੀ ਅਤੇ ਉਨ੍ਹਾਂ ਨਾਲ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਮਮਤਾ ਨੇ ਪ੍ਰਧਾਨ ਮੰਤਰੀ ਨੂੰ ਬੰਗਾਲ ਗਲੋਬਲ ਬਿਜ਼ਨਸ ਸਮਿਟ (BGBS) ਦੇ ਉਦਘਾਟਨ ਲਈ ਸੱਦਾ ਵੀ ਦਿੱਤਾ, ਜਿਹੜਾ ਪ੍ਰਧਾਨਮੰਤਰੀ ਨੇ ਸਵੀਕਾਰ ਕਰ ਲਿਆ।

   

ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਮਤਾ ਬੈਨਰਜੀ ਨੇ ਕਿਹਾ- ਮੈਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੂਬੇ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਮੈਂ ਬੀਐਸਐਫ ਦੇ ਅਧਿਕਾਰ ਖੇਤਰ ਦੇ ਵਿਸਤਾਰ ਦੇ ਮੁੱਦੇ ‘ਤੇ ਵੀ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਪੀਐਮ ਨਾਲ ਮੁਲਾਕਾਤ ਦੌਰਾਨ ਮਮਤਾ ਨੇ ਤ੍ਰਿਪੁਰਾ ਵਿੱਚ ਹਿੰਸਾ ਦੇ ਮੁੱਦੇ ਤੋਂ ਇਲਾਵਾ ਰਾਜ ਦੇ ਵਿਕਾਸ ਦੇ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਕੀਤੀ।

   

ਮਮਤਾ ਨੇ ਦੋਸ਼ ਲਗਾਇਆ ਹੈ ਕਿ ਤ੍ਰਿਪੁਰਾ ‘ਚ ਬਿਪਲਬ ਦੇਬ ਦੀ ਸਰਕਾਰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਸੁਪਰੀਮ ਕੋਰਟ ਨੇ ਤ੍ਰਿਪੁਰਾ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਟੀਐਮਸੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

 

ਇਸ ਤੋਂ ਪਹਿਲਾਂ ਦੁਪਹਿਰ 3.30 ਵਜੇ ਮਮਤਾ ਨੇ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨਾਲ ਵੀ ਮੁਲਾਕਾਤ ਕੀਤੀ।

     

Check Also

ਬੀਬੀ ਜਗੀਰ ਕੌਰ ਤੇ ਬਿਕਰਮ ਮਜੀਠੀਆ ਇਹਨਾਂ ਹਲਕਿਆਂ ਤੋਂ ਲੜਨਗੇ ਚੋਣਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ …

Leave a Reply

Your email address will not be published. Required fields are marked *