CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਖੇ ‘ਸਕੂਲ ਆਫ ਐਮੀਨੈਂਸ’ ਦਾ ਕੀਤਾ ਉਦਘਾਟਨ

Rajneet Kaur
2 Min Read

ਲੁਧਿਆਣਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੀ ਰਾਤ ਪੰਜਾਬ ਦੇ ਲੁਧਿਆਣਾ ਸਥਿਤ ਹਯਾਤ ਰੀਜੈਂਸੀ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਹਨ। ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ CM ਮਾਨ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। CM  ਮਾਨ ਨੇ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵਿਮਿੰਗ ਪੂਲ ਦੀ ਸਹੂਲਤ ਹੋਵੇਗੀ।

CM  ਮਾਨ ਨੇ ਕਿਹਾ ਕਿ ਚੰਡੀਗੜ੍ਹ ਰੋਡ ‘ਤੇ ਸਥਿਤ ਸਕੂਲ ਆਫ਼ ਐਮੀਨੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਸਕੂਲ ਵਿੱਚ 22 ਕਲਾਸ ਰੂਮ ਬਣਾਏ ਗਏ ਹਨ। ਪ੍ਰਿੰਸੀਪਲ ਲਈ ਇੱਕ ਕਮਰਾ ਅਤੇ ਸਟਾਫ ਰੂਮ ਤਿਆਰ ਕੀਤਾ ਗਿਆ ਹੈ। 4 ਸਾਇੰਸ ਲੈਬਾਂ ਤੋਂ ਇਲਾਵਾ ਇੱਕ ਕੰਪਿਊਟਰ ਲੈਬ ਵੀ ਬਣਾਈ ਗਈ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਲਾਅਨ ਟੈਨਿਸ, ਹੈਂਡਬਾਲ, ਵਾਲੀਬਾਲ ਅਤੇ ਬਾਸਕਟਬਾਲ ਲਈ ਗਰਾਊਂਡ ਵੀ ਤਿਆਰ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment