CM ਮਾਨ ਤੇ ਹਰਪਾਲ ਚੀਮਾ ਨੇ ਪੱਤਰਕਾਰ ਜੋਸ਼ੀ ਦੀ ਡੇਢ ਸਾਲਾਂ ਧੀ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

TeamGlobalPunjab
1 Min Read

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰ ਸੁਮਿਤ ਜੋਸ਼ੀ ਦੀ ਬੇਟੀ ਮਿਨਲ ਜੋਸ਼ੀ ਦੀ ਨਿੱਕੀ ਉਮਰੇ ਮੌਤ ਹੋਣ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬੇਟੀ ਮਿਨਲ ਦਾ ਵਿੱਛੜ ਜਾਣਾ ਜੋਸ਼ੀ ਪਰਿਵਾਰ ਲਈ ਅਸਹਿ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਮਾਤਮਾ ਦੇ ਹੁਕਮ ਅੱਗੇ ਕਿਸੇ ਦਾ ਜ਼ੋਰ ਨਹੀਂ ਚਲਦਾ। ਪ੍ਰਮਾਤਮਾ ਵਿੱਛੜੀ ਆਤਮਾ ਨੂੰ ਆਪਣੇ ਭਾਣੇ ਵਿੱਚ ਰੱਖਣ ਅਤੇ ਪਰਿਵਾਰ ਨੂੰ ਧੀ ਦਾ ਵਿਛੋੜਾ ਸਹਾਰਨ ਦਾ ਬੱਲ ਬਖ਼ਸ਼ਣ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਸੀ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਏਨੀ ਛੋਟੀ ਉਮਰ ਵਿਚ ਬੱਚੇ ਦੀ ਮੌਤ ਮਾਪਿਆਂ ਲਈ ਅਸਹਿ ਤੇ ਬੇਹੱਦ ਪੀੜਾਦਾਇਕ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਜੋਸ਼ੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates. 

Share this Article
Leave a comment