ਲੁਧਿਆਣਾ: CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿੱਚ ਪੈਦਲ ਯਾਤਰਾ ਕਰ ਰਹੇ ਹਨ। ਇਸ ਯਾਤਰਾ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਾ ਮੁਕਤ ਕਰਨਾ ਹੈ। ਦੱਸ ਦੇਈਏ ਕਿ ਪੂਰੇ ਪੰਜਾਬ ਵਿੱਚ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕਾਰਨ ਅੱਜ ਲੁਧਿਆਣਾ ਵਿੱਚ ਵੀ ਰੋਸ ਮਾਰਚ ਕੱਢਿਆ ਗਿਆ, ਜਿੱਥੇ ਲੋਕਾਂ ਨੂੰ ਨਸ਼ਾ ਛੱਡਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਯਾਤਰਾ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸ਼ਾਮਿਲ ਹਨ। ਅੱਜ ਇੱਥੇ ਹਜ਼ਾਰਾਂ ਬੱਚੇ ਨਸ਼ੇ ਨਾ ਕਰਨ ਦੀ ਸਹੁੰ ਚੁੱਕਣ ਜਾ ਰਹੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੀਆਂ ਸੜਕਾਂ ‘ਤੇ 1000 ਤੋਂ ਵੱਧ ਪੁਲਿਸ ਤਾਇਨਾਤ ਹੈ। ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਨੂੰ ਲੈ ਕੇ ਸੀਐਮ ਮਾਨ ਅਤੇ ਕੇਜਰੀਵਾਲ ਲਗਾਤਾਰ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕਰ ਲਈਆਂ ਹਨ। ਸੀਐਮ ਮਾਨ ਅਤੇ ਕੇਜਰੀਵਾਲ ਦੁਪਹਿਰ 2 ਵਜੇ ਤੱਕ ਲੁਧਿਆਣਾ ‘ਚ ਰਹਿਣਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ ਜਾਣਗੇ। 3 ਅਪ੍ਰੈਲ ਯਾਨੀ ਕੱਲ੍ਹ ਨੂੰ ਦੋਵੇਂ ਆਈ.ਟੀ.ਆਈ.ਦਾ ਦੌਰਾ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।