ਚੰਡੀਗੜ੍ਹ: ਭਾਰਤ-ਪਾਕਿਸਤਾਨ ਜੰਗ ਦੌਰਾਨ ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਡਰੋਨ ਹਮਲੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਵਿੱਚ ਔਰਤ ਸੁਖਵਿੰਦਰ ਕੌਰ ਵੀ ਵੀ ਝੁਲਸ ਗਈ ਸੀ। ਔਰਤ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸਵੇਰੇ ਫਿਰੋਜ਼ਪੁਰ ਦੇ ਖਾਈ ਕੇ ਪਿੰਡ ਦੀ ਵਸਨੀਕ ਸੁਖਵਿੰਦਰ ਕੌਰ ਦੇ ਪਰਿਵਾਰ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।
CM ਮਾਨ ਨੇ ਸੁਖਵਿੰਦਰ ਕੌਰ ਦੇ ਦੁਖਦਾਈ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸਾਡੀ ਸਰਕਾਰ ਇਸ ਅਥਾਹ ਦਰਦ ਦੇ ਸਮੇਂ ਦੌਰਾਨ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਅਤੇ ਅਸੀਂ ਇਸ ਭਿਆਨਕ ਨੁਕਸਾਨ ਨਾਲ ਸਿੱਝਣ ਵਿੱਚ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀ ਵਿੱਤੀ ਸਹਾਇਤਾ ਦਿੱਤੀ, ਇਸ ਮੁਸ਼ਕਲ ਸਮੇਂ ਵਿੱਚ ਸੁਖਵਿੰਦਰ ਕੌਰ ਦੇ ਪਰਿਵਾਰ ਦੀ ਸਹਾਇਤਾ ਲਈ 2 ਲੱਖ ਰੁਪਏ ਦਾ ਐਲਾਨ ਕੀਤਾ ਹੈ।
ਇਸ ਹਾਦਸੇ ਵਿੱਚ ਸੁਖਵਿੰਦਰ ਕੌਰ ਦਾ ਪਤੀ ਲਖਵਿੰਦਰ ਸਿੰਘ ਵੀ 70 ਪ੍ਰਤੀਸ਼ਤ ਸੜ ਗਿਆ ਸੀ। ਉਸਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਔਰਤ ਦੀ ਮੌਤ ਕਾਰਨ ਪੂਰੇ ਖਾਈ ਫੇਮ ਵਿੱਚ ਸੋਗ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।