CM ਮਾਨ ਨੇ  ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ‘ਤੇ ਡਾ. ਵਾਂਡਰ ਨੂੰ ਦਿੱਤੀ ਵਧਾਈ

Rajneet Kaur
1 Min Read

ਚੰਡੀਗੜ੍ਹ: CM ਮਾਨ ਨੇ  ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ’ਤੇ ਵਧਾਈ ਦਿੱਤੀ।

ਦਸਣਯੋਗ ਹੈ ਕਿ  ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਐਕਟ, 1998 ਦੀ ਧਾਰਾ 27(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਚਾਂਸਲਰ ਨੇ ਪ੍ਰੋਫ਼ੈਸਰ ਅਤੇ ਡੀ.ਐਮ.ਸੀ. ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ, ਨਿਯੁਕਤ ਕੀਤਾ ਹੈ, ਜਿਵੇਂ ਕਿ ਉਕਤ ਐਕਟ ਦੀ ਧਾਰਾ 27(4) ਵਿੱਚ ਨਿਰਧਾਰਤ ਕੀਤਾ ਗਿਆ ਹੈ ਕਿ ਇਹ ਨਿਯੁਕਤੀ 8 ਜੁਲਾਈ, 2023 ਤੋਂ ਪੰਜ ਸਾਲਾਂ ਦੀ ਮਿਆਦ ਲਈ ਹੋਵੇਗੀ।

ਇਸ ਨਿਯੁਕਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ, ਡਾ. ਵਾਂਡਰ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਵਿੱਚ ਨਵੀਆਂ ਉਚਾਈਆਂ ਨੂੰ ਛੂਹੇਗੀ। ਉਨ੍ਹਾਂ ਨੇ ਸੂਬੇ ਦੇ ਇੱਕ ਉੱਘੇ ਕਾਰਡੀਓਲੋਜਿਸਟ ਵਜੋਂ ਡਾ. ਵਾਂਡਰ ਵੱਲੋਂ ਲੋਕਾਂ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਵੱਕਾਰੀ ਅਹੁਦੇ ’ਤੇ ਡਾ. ਵਾਂਡਰ ਦੀ ਨਿਯੁਕਤੀ ਹਰ ਪੰਜਾਬੀ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

Share This Article
Leave a Comment