CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਚਾਨਕ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੌਰਾਨ ਕਈ ਅਧਿਕਾਰੀਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਦਰਅਸਲ, ਸਰਕਾਰ ਨੇ ਸੂਬਾ ਮਾਰਕੀਟ ਕਮੇਟੀਆਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅਹਿਮ ਫ਼ੈਸਲਾ ਲੈਂਦਿਆਂ 17 ਨਵੇਂ ਚੇਅਰਮੈਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਮਾਰਕੀਟ ਕਮੇਟੀਆਂ ਲਈ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।

ਇਸ ਮੌਕੇ CM ਮਾਨ ਨੇ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੇ ਸਾਰੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਭਲਾਈ ਲਈ ਸਮਰਪਿਤ ਹੋ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਦੇ ਸਫ਼ਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਹਰ ਅਹੁਦੇਦਾਰ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਰਹੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment