CM ਮਾਨ ਨੇ ਕੋਰੋਨਾ ਤੋਂ ਬਚਾਅ ਲਈ ਸਿਹਤ ਅਧਿਕਾਰੀਆਂ ਦੀ ਬੁਲਾਈ ਮੀਟਿੰਗ

Rajneet Kaur
2 Min Read

ਚੰਡੀਗੜ੍ਹ: ਕੋਰੋਨਾ ਦੇ ਵਧਦੇ ਮਾਮਲਿਆ ‘ਚ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੈਠਕ ਬੁਲਾਈ ਗਈ ਹੈ। ਕੋਰੋਨਾ ਨੂੰ ਲੈ ਕੇ ਪਟਿਆਲੇ ’ਚ ਜੀਨੋਮ ਸੀਕਵੈਂਸ ਲੈਬ ਸਥਾਪਤ ਕੀਤੀ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਮੀਦ ਕੀਤੀ ਜਾ ਰਹੀ ਹੈ ਕੇਂਦਰ ਦੀਆਂ ਨਵੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਵਿਚ ਵੀ ਕੁਝ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਰੋਨਾ ਤੋਂ ਬਚਾਅ ਲਈ ਸਿਹਤ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਕੋਰੋਨਾ ਤੋਂ ਬਚਾਅ ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਲਈ ਗ੍ਰਹਿ ਵਿਭਾਗ ਨੂੰ ਪੱਤਰ ਲਿਖਿਆ ਹੈ । ਕੇਂਦਰੀ ਸਿਹਤ ਮੰਤਰਾਲੇ ਦੀਆਂ ਹਦਾਇਤਾਂ ‘ਤੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਸੈਂਪਲਿੰਗ ਵਧਾਉਣ ਅਤੇ ਸਕਾਰਾਤਮਕ ਮਾਮਲਿਆਂ ਵਿੱਚ ਜੀਨੋਮ ਸੀਕਵੈਂਸ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਮੀਟਿੰਗ ਦੁਪਹਿਰ 2 ਵਜੇ ਸਿਵਲ ਸਕੱਤਰੇਤ ਵਿਚ ਹੋਵੇਗੀ ।

ਦੱਸ ਦੇਈਏ ਕਿ ਕਈ ਦੇਸ਼ਾਂ ਵਿਚ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਆਉਣ ਨਾਲ ਹਾਲਾਤ ਬੇਕਾਬੂ ਹੋ ਗਏ ਹਨ। ਜਿਸ ਕਾਰਨ ਕੇਂਦਰ ਸਰਕਾਰ ਵੀ ਅਲਰਟ ਹੋ ਗਈ ਹੈ। ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਾਈ ਲੈਵਲ ਮੀਟਿੰਗ ਸੱਦੀ ਹੈ, ਉਥੇ ਵੱਖ ਵੱਖ ਸੂਬਿਆਂ ਵਿਚ ਇਸ ਸਬੰਧ ਵਿਚ ਹਾਈ ਲੈਵਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

 

Share This Article
Leave a Comment