CM ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸਮੂਹ ਸੰਗਤ ਨੂੰ ਦਿੱਤੀ ਵਧਾਈ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਿਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਦੀ ਭਗਤੀ ਅਤੇ ਸ਼ਰਧਾ ਦੇ ਫਲਸਫੇ ਅਤੇ ਪ੍ਰਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਸੇਵਾ ਅਤੇ ਨਿਮਰਤਾ ਦੇ ਮਾਰਗ ‘ਤੇ ਚੱਲਣ ਅਤੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਅਨੁਸਾਰ ਸ਼ਾਂਤਮਈ, ਖੁਸ਼ਹਾਲ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਗੁਰੂ ਪਰਵ ਦੇ ਪਵਿੱਤਰ ਦਿਹਾੜੇ ਨੂੰ ਜਾਤ-ਪਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸ਼ਰਧਾ ਅਤੇ ਤਨਦੇਹੀ ਨਾਲ ਮਨਾਉਣ ਦੀ ਅਪੀਲ ਕੀਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment